ਕਾਰ ਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ ਟੱਕਰ, ਮਾਸੂਮ ਸਮੇਤ 4 ਜ਼ਖਮੀ
Friday, Mar 23, 2018 - 04:15 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਗੋਇਲ) — ਟਰੈਕਟਰ-ਟਰਾਲੀ ਤੋਂ ਕਾਰ ਟਕਰਾਉਣ ਦੇ ਕਾਰਨ ਪਤੀ ਪਤਨੀ ਤੇ ਉਨ੍ਹਾਂ ਦੇ ਦੋ ਬੱਚੇ ਜ਼ਖਮੀ ਹੋ ਗਏ। ਪ੍ਰਭਜੀਤ ਪਾਲ ਆਪਣੀ ਪਤਨੀ ਚਰਨਜੀਤ ਕੌਰ ਤੇ ਆਪਣੇ ਤਿੰਨ ਬੱਚਿਆਂ ਦੇ ਨਾਲ ਮੁਕਤਸਰ ਤੋਂ ਪਟਿਆਲਾ ਵੱਲ ਜਾ ਰਿਹਾ ਸੀ।
ਜਦ ਉਹ ਹੰਡਿਆਇਆ ਦੇ ਨਜ਼ਦੀਕ ਪਹੁੰਚਿਆਂ ਤਾਂ ਉਨ੍ਹਾਂ ਦੀ ਕਾਰ ਟਰੈਕਟਰ-ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਪਤੀ-ਪਤਨੀ ਤੇ ਉਨ੍ਹਾਂ ਦੇ 2 ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ।