ਨਹਿਰ ''ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ
Saturday, Jul 20, 2024 - 06:21 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ ਤੋਂ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿਥੇ ਬਟਾਲਾ ਦੇ ਨੇੜੇ ਕਸਬਾ ਅਲੀਵਾਲ 'ਚੋਂ ਲੰਘਦੀ ਅਪਰਬਾਰੀ ਦੁਆਬ ਨਹਿਰ 'ਚ ਨਹਾਉਂਦਿਆਂ ਚਾਰ ਵਿਅਕਤੀ ਰੁੜ ਗਏ, ਜਿਨਾਂ 'ਚੋਂ ਇਕ ਨੂੰ ਤਾਂ ਸਥਾਨਿਕ ਲੋਕਾਂ ਨੇ ਮੌਕੇ ਤੋਂ ਬਚਾ ਲਿਆ ਸੀ ਪਰ ਇਸ ਘਟਨਾ 'ਚ ਤਿੰਨ ਵਿਅਕਤੀ ਰੁੜ ਗਏ ਹਨ ਅਤੇ ਉਹਨਾਂ ਨੂੰ ਲੱਭਣ ਲਈ ਲੋਕਾਂ ਵੱਲੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ। ਉਥੇ ਹੀ ਇਸ ਡੁੱਬਣ ਵਾਲੇ ਤਿੰਨੋਂ ਵਿਅਕਤੀ ਪਿੰਡ ਭਰਥਵਾਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਜਿਹਨਾਂ 'ਚੋਂ ਇੱਕ ਮੌਜੂਦਾ ਸਰਪੰਚ ਰਣਬੀਰ ਸਿੰਘ ਅਤੇ ਬਾਕੀ ਦੋ ਉਸਦੇ ਸਾਥੀ ਦੋਸਤ ਮੱਖਣ ਸਿੰਘ ਅਤੇ ਕਰਤਾਰ ਸਿੰਘ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਜਾਣਕਾਰੀ ਮੁਤਾਬਕ ਬੀਤੀ ਸ਼ਾਮ ਕਰੀਬ 7 :30 ਦੀ ਇਹ ਘਟਨਾ ਹੈ ਅਤੇ ਉਦੋਂ ਤੋਂ ਹੀ ਬਚਾਅ ਕਾਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਅੱਜ ਸਵੇਰੇ ਜਦ ਪਾਣੀ ਬੰਦ ਕਰਵਾ ਕੇ ਗੋਤਾਖੋਰਾਂ ਵੱਲੋਂ ਇਹਨਾਂ ਦੀ ਭਾਲ ਸ਼ੁਰੂ ਕੀਤੀ ਤਾਂ ਦੋ ਵਿਅਕਤੀ ਮੱਖਣ ਸਿੰਘ ਅਤੇ ਕਰਤਾਰ ਸਿੰਘ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ । ਇਸ ਬਾਰੇ ਜਾਣਕਾਰੀ ਦਿੰਦੇ ਪੁਲਸ ਥਾਣਾ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤੀਸਰੇ ਸਰਪੰਚ ਰਣਬੀਰ ਸਿੰਘ ਦੀ ਵੀ ਭਾਲ ਕੀਤੀ ਜਾ ਰਹੀ ਹੈ । ਉਧਰ ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ ।
ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8