ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌਤ, ਪਰਿਵਾਰ ਨੂੰ ਸੌਂਪੀਆਂ ਗਈਆਂ ਮ੍ਰਿਤਕ ਦੇਹਾਂ
Thursday, Sep 04, 2025 - 01:41 PM (IST)

ਗੁਰਦਾਸਪੁਰ (ਧਰਮਿੰਦਰ)- ਇਸ ਵਾਰ ਮੀਂਹ ਨੇ ਹਰ ਪਾਸੇ ਤਬਾਹੀ ਮਚਾ ਦਿੱਤੀ ਹੈ, ਚਾਹੇ ਪਹਾੜੀ ਖੇਤਰ ਹੋਣ ਜਾਂ ਮੈਦਾਨੀ ਜਾਂ ਤੀਰਥ ਸਥਾਨ। ਭਾਰੀ ਬਾਰਿਸ਼ ਕਾਰਨ ਮਣੀਮਹੇਸ਼ ਯਾਤਰਾ ਬੰਦ ਹੋ ਗਈ ਸੀ ਪਰ ਕਈ ਹਜ਼ਾਰਾਂ ਸ਼ਰਧਾਲੂ ਉੱਥੇ ਫਸ ਗਏ। ਸੜਕਾਂ ਬੰਦ ਹੋਣ ਕਾਰਨ ਉਨ੍ਹਾਂ ਲਈ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ, ਜਿਸ ਦੇ ਚਲਦਿਆਂ ਹੁਣ ਦੁਖਦਾਈ ਖ਼ਬਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਇਹ ਵੀ ਪੜ੍ਹੋ-ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ, ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਵੱਡੇ ਹੁਕਮ
ਇਸੇ ਦਰਮਿਆਨ ਅਜਿਹੀ ਹੀ ਇਕ ਦੁਖਦਾਈ ਘਟਨਾ ਸਾਹਮਣੇ ਆਈ ਜਦੋਂ ਹਿਮਾਚਲ ਦੇ ਚਾਰ ਲੋਕਾਂ ਦੀਆਂ ਲਾਸ਼ਾਂ ਪਠਾਨਕੋਟ ਸਰਕਾਰੀ ਹਸਪਤਾਲ ਪਹੁੰਚੀਆਂ, ਜੋ ਮਣੀਮਹੇਸ਼ ਯਾਤਰਾ ਲਈ ਗਏ ਸਨ। ਭਾਰੀ ਬਾਰਿਸ਼, ਜ਼ਮੀਨ ਖਿਸਕਣ ਅਤੇ ਆਕਸੀਜਨ ਦੀ ਘਾਟ ਕਾਰਨ ਕੁਝ ਲੋਕਾਂ ਦੀ ਜਾਨ ਚਲੀ ਗਈ ਹੈ। ਹੁਣ ਹਿਮਾਚਲ ਸਰਕਾਰ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਨ ਚਾਰ ਲੋਕਾਂ ਦੀਆਂ ਲਾਸ਼ਾਂ ਪਠਾਨਕੋਟ ਪਹੁੰਚ ਗਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਰਧਾਲੂ ਪਠਾਨਕੋਟ ਦਾ, ਇੱਕ ਗੁਰਦਾਸਪੁਰ ਦਾ, ਇੱਕ ਹੁਸ਼ਿਆਰਪੁਰ ਦਾ ਅਤੇ ਇੱਕ ਸੰਗਰੂਰ ਦਾ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੀਆਂ ਜੀਆਂ ਦੀਆਂ ਲਾਸ਼ਾਂ ਲੈਣ ਲਈ ਪਠਾਨਕੋਟ ਸਰਕਾਰੀ ਹਸਪਤਾਲ ਪਹੁੰਚੇ।
ਇਹ ਵੀ ਪੜ੍ਹੋ-ਹੜ੍ਹ 'ਚ ਫਸਿਆ ਪਰਿਵਾਰ ਜਵਾਨ ਪੁੱਤ ਦੇ ਸਸਕਾਰ ਲਈ ਕੱਢਦਾ ਰਿਹਾ ਹਾੜੇ, DC ਨੇ ਭੇਜ 'ਤਾ ਹੈਲੀਕਾਪਟਰ
ਇਸ ਬਾਰੇ ਗੱਲ ਕਰਦਿਆਂ ਪੀੜਤਾਂ ਨੇ ਦੱਸਿਆ ਕਿ ਇਹ ਲੋਕ ਮਨੀਮਹੇਸ਼ ਦੀ ਯਾਤਰਾ 'ਤੇ ਗਏ ਸਨ, ਹੁਣ ਸਿਰਫ਼ ਇਨ੍ਹਾਂ ਲੋਕਾਂ ਦੀਆਂ ਲਾਸ਼ਾਂ ਹੀ ਵਾਪਸ ਆਈਆਂ ਹਨ। ਇਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਦੇ ਵਸਨੀਕ ਹਨ, ਹੁਣ ਇਨ੍ਹਾਂ ਦੇ ਪਰਿਵਾਰਕ ਮੈਂਬਰ ਪਹੁੰਚ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਲਾਸ਼ਾਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8