ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, ਚਾਰ ਸਮੱਗਲਰ ਗ੍ਰਿਫ਼ਤਾਰ

Thursday, Aug 29, 2024 - 06:22 PM (IST)

ਜਲੰਧਰ (ਵਰੁਣ)- ਜਲੰਧਰ ਦੇ ਪੁਲਸ ਕਮਿਸ਼ਨਰੇਟ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਸ ਕਮਿਸ਼ਨਰੇਟ ਨੇ 250 ਗ੍ਰਾਮ ਹੈਰੋਇਨ ਸਮੇਤ 4 ਸਮੱਗਲਰਾਂ ਨੂੰ ਕਾਬੂ ਕਰਕੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਵੇਰਵੇ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ 'ਚ ਇਕ ਗਿਰੋਹ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵਾਈ ਪੁਆਇੰਟ ਹਰਨਾਮ-ਦਾਸਪੁਰਾ ਨੇੜੇ ਜਾਲ ਵਿਛਾਇਆ ਗਿਆ ਤਾਂ ਇਕ ਨੌਜਵਾਨ ਸਨੀ ਵੇਹਮੀ ਪੁੱਤਰ ਸੁਨੀਲ ਵਾਸੀ ਗੀਤਾ ਕਾਲੋਨੀ ਗਲੀ ਨੰ 6 ਕਾਲਾ ਸੰਘਿਆ ਰੋਡ, ਜਲੰਧਰ ਹੁਣ H.No NA-246 ਕਿਸ਼ਨਪੁਰਾ ਜਲੰਧਰ ਨੂੰ ਵੇਖਿਆ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਉਕਤ ਨੌਜਵਾਨ 'ਤੇ ਸ਼ੱਕ ਪੈਣ 'ਤੇ ਪੁਲਸ ਨੇ ਉਸ ਨੂੰ ਰੋਕ ਕੇ ਉਸ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। 

ਇਹ ਵੀ ਪੜ੍ਹੋ- ਜਾਣੋ ਕੌਣ ਹਨ ਅਕਾਲੀ ਦਲ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 2, ਜਲੰਧਰ ਵਿਖੇ ਐੱਫ਼. ਆਈ. ਆਰ. 91 ਮਿਤੀ 22 ਅਗਸਤ ਅਧੀਨ 21 ਐੱਨ. ਡੀ. ਪੀ. ਐੱਸ. ਐਕਟ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਅਪਰਾਧ ਵਿੱਚ ਤਿੰਨ ਹੋਰ ਵਿਅਕਤੀ ਹਨੀ ਕਲਿਆਣ ਪੁੱਤਰ ਸ਼ਿਵਜੀ ਵਾਸੀ ਨੰਬਰ 678 ਲਿੰਕ ਰੋਡ ਅਬਾਦਪੁਰਾ ਜਲੰਧਰ, ਮਨੀ ਸੱਭਰਵਾਲ ਪੁੱਤਰ ਬੌਬੀ ਸੱਭਰਵਾਲ ਵਾਸੀ ਨੰਬਰ ਡਬਲਿਊ. ਜੇ.-149 ਬਸਤੀ ਗੁੱਜਨ ਸ਼ਕਤੀ ਨਗਰ ਜਲੰਧਰ ਅਤੇ ਨੀਰਜ ਪੁੱਤਰ ਰਾਜ ਕੁਮਾਰ ਵਾਸੀ ਨੰਬਰ ਡਬਲਿਊ. ਜੇ.-149 ਬਸਤੀ ਗੁੱਜਨ ਸ਼ਕਤੀ ਨਗਰ ਜਲੰਧਰ ਵੀ ਸ਼ਾਮਲ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਹਨੀ ਕਲਿਆਣ ਪਾਸੋਂ 100 ਗ੍ਰਾਮ ਹੈਰੋਇਨ ਅਤੇ ਮਨੀ ਸੱਭਰਵਾਲ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸੰਨੀ ਅਤੇ ਹਨੀ ਖ਼ਿਲਾਫ਼  ਦੋ, ਮਨੀ ਖ਼ਿਲਾਫ਼ ਚਾਰ ਕੇਸ ਪੈਂਡਿੰਗ ਹਨ ਜਦਕਿ ਨੀਰਜ ਖ਼ਿਲਾਫ਼ ਕੋਈ ਅਪਰਾਧਿਕ ਰਿਕਾਰਡ ਨਹੀਂ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਪੁਲਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News