ਚੋਰੀ ਦੇ ਚਾਰ ਮੋਟਰਸਾਈਕਲ ਸਮੇਤ ਚੋਰ ਗਿਰੋਹ ਕਾਬੂ

10/30/2017 8:50:09 PM

ਸਰਦੂਲਗੜ (ਚੋਪੜਾ)- ਹੋਰਨਾਂ ਸੂਬਿਆਂ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਨ ਵਾਲੇ ਕੌਮਾਂਤਰੀ ਚੋਰ ਗਿਰੋਹ ਨੂੰ ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਕਾਬੂ ਪੁਲਸ ਵਲੋਂ ਕੀਤਾ ਗਿਆ ਹੈ। ਇਨ੍ਹਾਂ ਚੋਰਾਂ ਖਿਲਾਫ ਥਾਣਾ ਸਰਦੂਲਗੜ੍ਹ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਦੂਲਗੜ੍ਹ ਵਾਸੀ ਸੰਦੀਪ ਕੁਮਾਰ, ਹੈਪੀ ਸੋਨੀ ਅਤੇ ਸੁਖਜਿੰਦਰ ਸਿੰਘ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਇਸ ਸੂਚਨਾ ਦੇ ਆਧਾਰ ਉੱਤੇ ਸੀ.ਆਈ.ਏ. ਸਟਾਫ ਮਾਨਸਾ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲਸ ਪਾਰਟੀ ਸਮੇਤ ਜਟਾਣਾ ਕੈਂਚੀਆਂ ਕੋਲ ਚੈਕਿੰਗ ਦੋਰਾਨ ਸੰਦੀਪ ਕੁਮਾਰ ਅਤੇ ਹੈਪੀ ਸੋਨੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ। ਜਿਨਾ ਨੇ ਪੜਤਾਲ ਦੋਰਾਨ ਦੱਸਿਆ ਕਿ ਉਹ ਸਿਰਸਾ (ਹਰਿਆਣਾ) ਤੋਂ ਚਾਰ ਮੋਟਰਸਾਈਕਲ ਚੋਰੀ ਕਰਕੇ ਲਿਆਏ ਹਨ ਅਤੇ ਇਸ ਕੰਮ ਵਿੱਚ ਸੁਖਜਿੰਦਰ ਸਿੰਘ ਵੀ ਉਨ੍ਹਾਂ ਨਾਲ ਸ਼ਾਮਲ ਹੈ। ਪੁਲਸ ਨੇ ਚੋਰੀ ਕੀਤੇ ਚਾਰ ਮੋਟਰਸਾਈਕਲਾਂ ਬਰਾਮਦ ਕਰਕੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News