ਬਟਾਲਾ ’ਚ ਚਾਰ ਸਾਲਾ ਬੱਚਾ ਅਗਵਾ, ਸੀ. ਸੀ. ਟੀ. ਵੀ. ’ਚ ਕੈਦ ਹੋਈ ਘਟਨਾ

05/17/2022 10:03:09 PM

ਬਟਾਲਾ (ਬੇਰੀ) : ਅੱਜ ਸਵੇਰੇ ਕਰੀਬ 7 ਵਜੇ ਬਟਾਲਾ ਦੇ ਨਜ਼ਦੀਕੀ ਪਿੰਡ ਡੁੱਡੀਪੁਰ ਵਿਖੇ ਮੋਟਰਸਾਈਕਲ ਸਵਾਰ ਦੋ ਵਿਅਕਤੀ 4 ਸਾਲਾ ਮਾਸੂਮ ਬੱਚੇ ਨੂੰ ਅਗਵਾ ਕਰਕੇ ਫਰਾਰ ਹੋ ਗਏ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਿਤਾ ਸਰਵਜੀਤ ਸਿੰਘ ਨੇ ਦੱਸਿਆ ਕਿ ਉਹ ਸਰਕਾਰੀ ਹਸਪਤਾਲ ਬੱਬਰੀ ਵਿਖੇ ਡਿਊਟੀ ਕਰਦਾ ਹੈ ਅਤੇ ਅੱਜ ਸਵੇਰੇ ਸਾਢੇ 7 ਵਜੇ ਉਹ ਆਪਣੇ ਘਰੋਂ ਡਿਊਟੀ ਲਈ ਨਿਕਲਿਆ ਤਾਂ ਉਸਨੂੰ 10 ਮਿੰਟ ਬਾਅਦ ਉਸਦੀ ਪਤਨੀ ਦਾ ਫੋਨ ਆਇਆ ਕਿ ਉਸਦਾ ਲੜਕਾ ਸ਼ੁਭਮਪ੍ਰੀਤ ਸਿੰਘ ਨਹੀਂ ਮਿਲ ਰਿਹਾ ਜਿਸ ਤੋਂ ਬਾਅਦ ਉਹ ਵਾਪਸ ਘਰ ਆ ਗਿਆ। ਉਸਨੇ ਦੱਸਿਆ ਕਿ ਉਨ੍ਹਾਂ ਆਪਣੇ ਬੱਚੇ ਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ।

ਇਹ ਵੀ ਪੜ੍ਹੋ : ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕੀਤੀ ਜਨਾਨੀ, ਚਿੱਟਾ ਵੇਚਣ ਦਾ ਤਰੀਕਾ ਸੁਣ ਉੱਡਣਗੇ ਹੋਸ਼

ਉਸਨੇ ਦੱਸਿਆ ਕਿ ਉਨ੍ਹਾਂ ਨੂੰ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਇਕ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸਦੀ ਬੱਚੇ ਨੂੰ ਚੁੱਕ ਕੇ ਪਿੰਡ ਸੁਚੈਨੀਆ ਵੱਲ ਨੂੰ ਫਰਾਰ ਹੋ ਗਏ ਸਨ। ਉਸਨੇ ਦੱਸਿਆ ਕਿ ਉਸਦਾ ਲੜਕਾ ਨੌਸ਼ਹਿਰਾ ਮੱਝਾ ਸਿੰਘ ਦੇ ਇਕ ਸਕੂਲ ’ਚ ਐੱਲ.ਕੇ.ਜੀ. ’ਚ ਪੜ੍ਹਦਾ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਦੇਵ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਬੱਚੇ ਨੂੰ ਅਗਵਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਕਤ ਵਾਰਦਾਤ ਪਿੰਡ ’ਚ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਕੈਦ ਹੋ ਗਈ ਹੈ ਅਤੇ ਪੁਲਸ ਨੇ ਸੀ.ਸੀ.ਟੀ.ਵੀ ਫੁਟੇਜ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਵਾਕਾਰ ਜਲਦ ਹੀ ਪੁਲਸ ਦੀ ਗ੍ਰਿਫਤ ’ਚ ਹੋਣਗੇ।

ਇਹ ਵੀ ਪੜ੍ਹੋ : ਜਾਖੜ ਤੋਂ ਬਾਅਦ ਕਾਂਗਰਸ ’ਚ ਨਵਾਂ ਘਮਸਾਣ, ਮਨਪ੍ਰੀਤ ਬਾਦਲ ਖੇਮੇ ਨੇ ਖੋਲ੍ਹਿਆ ਵੜਿੰਗ ਖ਼ਿਲਾਫ਼ ਮੋਰਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News