ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ

Sunday, Oct 05, 2025 - 08:33 AM (IST)

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਗੁਰਮਤਿ ਸਮਾਗਮ ਕੀਤੇ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।

ਇਹ ਵੀ ਪੜ੍ਹੋ : ਪ੍ਰਦੂਸ਼ਣ ਬੋਰਡ ਦੀ ਕਾਰਜਸ਼ੈਲੀ ਤੋਂ ਉਦਯੋਗਪਤੀ ਨਾਖੁਸ਼, ਪੁਰਾਣੇ ਮੁਲਾਜ਼ਮਾਂ ਨੂੰ ਕਰਦੇ ਹਨ ਯਾਦ 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਸ਼ੇਸ ਤੌਰ ਤੇ ਪਹੁੰਚੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਕੀਤੇ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬਾਨ, ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ : ਵੱਡੀ ਰਾਹਤ! ਬਿਨਾਂ FASTag ਵਾਲੇ ਵੀ ਹੁਣ UPI ਤੋਂ ਕਰ ਸਕਣਗੇ ਪੇਮੈਂਟ, ਨਹੀਂ ਦੇਣਾ ਪਵੇਗਾ ਡਬਲ ਟੋਲ ਟੈਕਸ
 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਸਮੇਰ ਸਿੰਘ ਲਾਛੜੂ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਮੀਤ ਸਕੱਤਰ  ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੈਂਬਰ ਮਨਪ੍ਰੀਤ ਸਿੰਘ, ਸ. ਪ੍ਰਦੀਪ ਸਿੰਘ, ਇੰਦਰ ਸਿੰਘ, ਤੇਜਪਾਲ ਸਿੰਘ, ਪੁਵੀਤ ਸਿੰਘ,  ਲਹੌਰਾ ਸਿੰਘ,  ਹਰੀ ਸਿੰਘ, ਸ਼੍ਰੋਮਣੀ ਕਮੇਟੀ ਦੇ ਇੰਚਾਰਜ  ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News