ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਠੱਗੀ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ ਕੇਸ ਦਰਜ

01/22/2024 6:16:38 PM

ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਹੈ, ਉਨ੍ਹਾਂ ਵਿਚ ਉਦੇ ਰਾਜ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਹਿੰਦਰਾ ਕੰਪਲੈਕਸ ਪਟਿਆਲਾ ਹਾਲ ਨਿਵਾਸੀ ਮੁਹਾਲੀ ਅਤੇ ਪ੍ਰਤੀਕ ਸਿੰਘ ਪੁੱਤਰ ਰਾਜਾ ਰਮਿੰਦਰ ਸਿੰਘ ਵਾਸੀ ਨਿਊ ਮੋਤੀ ਬਾਗ ਕਲੋਨੀ ਪਟਿਆਲਾ ਸ਼ਾਮਲ ਹਨ। 

ਇਸ ਮਾਮਲੇ ਵਿਚ ਸੁਮੀਤਇੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪ੍ਰੀਤ ਨਗਰ ਲੋਅਰ ਮਾਲ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਰਕਮ ਦੁੱਗਣੀ ਮੋੜਨ ਦਾ ਝਾਸਾ ਦੇ ਕੇ 30 ਲੱਖ ਰੁਪਏ ਲੈ ਲਏ ਅਤੇ ਬਾਅਦ ਵਿਚ 30 ਲੱਖ ਰੁਪਏ ਵਾਪਸ ਨਹੀਂ ਕੀਤੇ ਗਏ। ਸ਼ਿਕਾਇਤਕਰਤਾ ਮੁਤਾਬਕ ਇਹ ਲੋਕ ਹੋਰ ਭੋਲੇ-ਭਾਲੇ ਲੋਕਾਂ ਨਾਲ ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਦੇ ਹਨ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ 406, 420, 120 ਬੀ ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh