ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਕੀਤੀ ਠੱਗੀ, ਕੇਸ ਦਰਜ
Monday, Mar 12, 2018 - 03:22 AM (IST)
ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਆਵਲਾ)— ਨੌਕਰੀ ਲਵਾਉਣ ਦਾ ਝਾਂਸਾ ਕੇ 2 ਲੱਖ 15 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੇਘਾ ਰਾਏ ਉਤਾੜ ਨੇ ਦੋਸ਼ ਲਾਇਆ ਕਿ ਬਾਬਾ ਸੋਹਣ ਸਿੰਘ ਨਾਮੀ ਆਦਮੀ ਨੇ ਉਸ ਨੂੰ ਨੌਕਰੀ ਲਵਾਉਣ ਦੇ ਨਾਂ 'ਤੇ 2 ਲੱਖ 15 ਹਜ਼ਾਰ ਰੁਪਏ ਲਏ ਸਨ ਪਰ ਨਾ ਤਾਂ ਮੁੱਦਈ ਨੂੰ ਨੌਕਰੀ ਲਵਾਇਆ ਹੈ ਤੇ ਨਾ ਹੀ ਪੈਸੇ ਵਾਪਸ ਕੀਤੇ ਹਨ।
