ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ

Friday, Jul 07, 2017 - 12:52 AM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ

ਫਿਰੋਜ਼ਪੁਰ(ਕੁਮਾਰ)-ਇਕ ਲੜਕੇ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਕਥਿਤ ਰੂਪ ਵਿਚ ਸਾਢੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਇਕ ਔਰਤ ਸਮੇਤ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਮਨਜੀਤ ਕੌਰ ਪਤਨੀ ਬਲਬੀਰ ਸਿੰਘ ਵਾਸੀ ਪਿੰਡ ਮਲਸੀਆਂ ਕਲਾਂ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਕਥਿਤ ਰੂਪ ਵਿਚ ਬਿਕਰਮਜੀਤ ਸਿੰਘ, ਸਿਮਰਨਜੀਤ ਸਿੰਘ ਤੇ ਰਾਜ ਕੌਰ ਨੇ ਸ਼ਿਕਾਇਤਕਰਤਾ ਦੇ ਬੇਟੇ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 4 ਲੱਖ ਰੁਪਏ ਲਏ ਸਨ ਪਰ ਨਾ ਤਾਂ ਅੱਜ ਤਕ ਉਸਦੇ ਬੇਟੇ ਨੂੰ ਇਟਲੀ ਭੇਜਿਆ ਹੈ ਤੇ ਨਾ ਹੀ ਅੱਜ ਤਕ ਲਏ ਪੈਸੇ ਵਾਪਸ ਕੀਤੇ ਹਨ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਨਾਮਜ਼ਦ ਵਿਅਕਤੀਆਂ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News