ਵਿਦੇਸ਼ ਭੇਜਣ ਦੇ ਨਾਂ ''ਤੇ ਠੱਗੀ ਮਾਰਨ ਵਾਲੇ 3 ਲੋਕਾਂ ਵਿਰੁੱਧ ਕੇਸ ਦਰਜ

Saturday, Jul 15, 2017 - 01:17 AM (IST)

ਬਟਾਲਾ(ਬੇਰੀ)-ਥਾਣਾ ਰੰਗੜ ਨੰਗਲ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ 3 ਲੋਕਾਂ ਵਿਰੁੱਧ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ। ਪੁਲਸ ਨੂੰ ਦਿੱਤੀ ਦਰਖਾਸਤ ਵਿਚ ਪ੍ਰਭਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀਆਨ ਪਿੰਡ ਕੰਡੀਲਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਚੰਨਾ ਰਾਮ ਵਾਸੀ ਮਿਸ਼ਰਪੁਰਾ ਨੇ ਉਨ੍ਹਾਂ ਕੋਲੋਂ ਵਿਦੇਸ਼ ਭੇਜਣ ਦੇ ਨਾਂ 'ਤੇ ਕੁਲ 56000 ਰੁਪਏ ਦੀ ਠੱਗੀ ਮਾਰੀ ਹੈ। ਉਕਤ ਮਾਮਲੇ ਦੀ ਐਂਟੀਫਰਾਡ ਸਟਾਫ ਬਟਾਲਾ ਅਤੇ ਐੱਸ. ਪੀ. ਆਪ੍ਰੇਸ਼ਨ ਵੱਲੋਂ ਜਾਂਚ- ਪੜਤਾਲ ਕਰਨ ਤੋਂ ਬਾਅਦ ਐੱਸ. ਐੱਸ. ਪੀ. ਦੇ ਹੁਕਮਾਂ 'ਤੇ ਪੁਲਸ ਨੇ ਥਾਣਾ ਰੰਗੜ ਨੰਗਲ ਵਿਚ ਉਕਤ ਵਿਕਤੀਆਂ ਦੇ ਵਿਰੁੱਧ ਧਾਰਾ 420 ਆਈ. ਪੀ. ਸੀ. ਤਹਿਤ ਧੋਖਾਦੇਹੀ ਦਾ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਗੁਰਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਸੇਖਵਾਂ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਹੈ ਕਿ ਸੰਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜੈਤੋਸਰਜਾ ਤੇ ਬਲਵਿੰਦਰ ਸਿੰਘ ਵਾਸੀ ਨਿਊ ਕ੍ਰਿਸ਼ਨਾ ਟਰਾਂਸਪੋਰਟ ਮੁੰਬਈ ਮਹਾਰਾਸ਼ਟਰ ਅਤੇ ਮਨਦੀਪ ਸਿੰਘ ਵਾਸੀ ਪਿੰਡ ਸੋਹਲ ਥਾਣਾ ਧਾਰੀਵਾਲ ਜ਼ਿਲਾ ਗੁਰਦਾਸਪੁਰ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਉਸ ਕੋਲੋਂ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਕਤ ਮਾਮਲੇ ਸਬੰਧੀ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਵੱਲੋਂ ਜਾਂਚ ਕਰਨ ਤੋਂ ਬਾਅਦ ਐੱਸ. ਐੱਸ. ਪੀ. ਦੇ ਹੁਕਮਾਂ 'ਤੇ ਉਕਤ ਤਿੰਨਾਂ ਦੇ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਥਾਣਾ ਰੰਗੜ ਨੰਗਲ ਵਿਚ ਧੋਖਾਦੇਹੀ ਦਾ ਕੇਸ ਦਰਜ ਕਰ ਦਿੱਤਾ ਗਿਆ ਹੈ।


Related News