ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ ਧੋਖਾਦੇਹੀ

09/23/2017 1:01:26 AM

ਫਿਰੋਜ਼ਪੁਰ(ਕੁਮਾਰ)—ਇਕ ਆਦਮੀ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ 8 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ 2 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁਦੱਈ ਸੰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਰੁਕਨਾ ਬੇਗੂ ਨੇ ਦੋਸ਼ ਲਾਇਆ ਕਿ ਸੁਖਚੈਨ ਚੰਦ ਅਤੇ ਪ੍ਰਭਜੋਤ ਕੌਰ ਨੇ ਉਸਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ ਉਸ ਤੋਂ 8 ਲੱਖ ਰੁਪਏ ਲਏ ਸਨ ਪਰ ਨਾਮਜ਼ਦ ਵਿਅਕਤੀਆਂ ਨੇ ਉਸਨੂੰ ਨਾ ਤਾਂ ਵਿਦੇਸ਼ ਭੇਜਿਆ ਹੈ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ ਤੇ ਉਸ ਨਾਲ 8 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਤੀਆਂ ਦੇ ਖਿਲਾਫ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।