ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਮਾਮਲਾ ਦਰਜ
Sunday, Nov 05, 2017 - 02:07 AM (IST)

ਬਠਿੰਡਾ(ਸੁਖਵਿੰਦਰ)-ਕੋਤਵਾਲੀ ਪੁਲਸ ਨੇ ਜੇਲ ਵਿਭਾਗ ਵਿਚ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦਿਆਲ ਸਿੰਘ ਵਾਸੀ ਜੌੜਕੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕੇ ਉਸ ਦੇ ਪੋਤੇ ਨੇ ਜੇਲ ਵਿਚ ਨੌਕਰੀ ਲੱਗਣ ਲਈ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਬੇਅੰਤ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ਨਾਲ ਹੋ ਗਈ। ਮੁਲਜ਼ਮ ਨੇ 95 ਹਜ਼ਾਰ 'ਚ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਦੇ ਪੋਤੇ ਨੂੰ ਆਪਣੇ ਝਾਂਸੇ ਵਿਚ ਫਸਾ ਲਿਆ ਅਤੇ ਉਸ ਤੋਂ ਉਕਤ ਰਕਮ ਲੈ ਲਈ। ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਮੁਲਜ਼ਮ ਨੇ ਉਸ ਦੇ ਪੋਤੇ ਨੂੰ ਜੇਲ ਵਿਚ ਨੌਕਰੀ ਨਹੀਂ ਦਿਵਾਈ। ਜਦੋਂ ਉਨ੍ਹਾਂ ਨੇ ਮੁਲਜ਼ਮ ਤੋਂ ਪੈਸੇ ਮੰਗੇ ਤਾਂ ਉਸ ਨੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰ ਕੇ ਮੁਲਜ਼ਮ ਨੇ ਉੁਨ੍ਹਾਂ ਨਾਲ ਠੱਗੀ ਮਾਰੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।