ਧੋਖੇ ਨਾਲ ਏ. ਟੀ. ਐੱਮ. ਕਾਰਡ ਬਦਲ ਕੇ ਠੱਗੇ 1.76 ਲੱਖ

Sunday, Dec 03, 2017 - 07:19 AM (IST)

ਧੋਖੇ ਨਾਲ ਏ. ਟੀ. ਐੱਮ. ਕਾਰਡ ਬਦਲ ਕੇ ਠੱਗੇ 1.76 ਲੱਖ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)—ਇਕ ਵਿਅਕਤੀ ਦਾ ਧੋਖੇ ਨਾਲ ਏ. ਟੀ. ਐੱਮ. ਕਾਰਡ ਬਦਲ ਕੇ 1 ਲੱਖ 76 ਹਜ਼ਾਰ ਰੁਪਏ ਠੱਗ ਲੈਣ ਦੇ ਮਾਮਲੇ 'ਚ 2 ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਲੱਡਾ ਨੇ ਐੱਸ. ਐੱਸ. ਪੀ. ਸੰਗਰੂਰ ਨੂੰ ਦਰਖਾਸਤ ਦਿੱਤੀ ਕਿ ਉਹ 17 ਨਵੰਬਰ ਨੂੰ ਕੋਲਾ ਪਾਰਕ ਸੰਗਰੂਰ ਦੇ ਸਾਹਮਣੇ ਇਕ ਹੋਟਲ ਨੇੜੇ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. 'ਚੋਂ ਪੈਸੇ ਕਢਵਾਉਣ ਲਈ ਗਿਆ ਸੀ। ਉਸ ਸਮੇਂ ਉਸ ਕੋਲ 2 ਲੜਕੇ ਆ ਕੇ ਖੜ੍ਹੇ ਹੋ ਗਏ, ਜਿਨ੍ਹਾਂ ਨੇ ਧੋਖੇ ਨਾਲ ਉਸ ਦਾ ਏ. ਟੀ. ਐੱਮ. ਕਾਰਡ ਲੈ ਕੇ 1,76,000 ਰੁਪਏ ਵੱਖ-ਵੱਖ ਐਂਟਰੀਆਂ ਰਾਹੀਂ ਕਢਵਾ ਲਏ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ 2 ਅਣਪਛਾਤੇ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News