ਜ਼ਮੀਨ ਦੇ ਸੌਦੇ ''ਚ 55 ਲੱਖ ਰੁਪਏ ਠੱਗਣ ਵਾਲਿਆਂ ''ਤੇ ਕੇਸ ਦਰਜ

Friday, Dec 08, 2017 - 06:55 AM (IST)

ਜ਼ਮੀਨ ਦੇ ਸੌਦੇ ''ਚ 55 ਲੱਖ ਰੁਪਏ ਠੱਗਣ ਵਾਲਿਆਂ ''ਤੇ ਕੇਸ ਦਰਜ

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)- ਜ਼ਮੀਨ ਅਤੇ ਪਲਾਟ ਦੇ ਸੌਦੇ 'ਚ 55 ਲੱਖ ਰੁਪਏ ਠੱਗਣ ਦੇ ਦੋਸ਼ 'ਚ ਕਈ ਵਿਅਕਤੀਆਂ ਵਿਰੁੱਧ ਥਾਣਾ ਸਦਰ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਕਰਤਾਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਨੇ ਐੱਸ. ਐੱਸ. ਪੀ. ਸੰਗਰੂਰ ਨੂੰ ਦਰਖਾਸਤ ਦਿੱਤੀ ਕਿ ਪਰਮਜੀਤ ਕੌਰ ਪਤਨੀ ਮੇਜਰ ਸਿੰਘ, ਜਗਸੀਰ ਸਿੰਘ ਪੁੱਤਰ ਮੇਜਰ ਸਿੰਘ, ਜੋਤੀ ਪਤਨੀ ਜਗਸੀਰ ਸਿੰਘ ਵਾਸੀ ਘਰਾਚੋਂ, ਹਰਵਿੰਦਰ ਸਿੰਘ ਉਰਫ ਰਿੰਪੀ ਪੁੱਤਰ ਸ਼ਾਮ ਸਿੰਘ ਵਾਸੀ ਸੰਘਰੇੜੀ, ਦਮਨ, ਜਗਤਾਰ ਸਿੰਘ ਅਤੇ ਹਰਮੇਲ ਸਿੰਘ ਉਰਫ ਨਿੱਕਾ ਵਾਸੀ ਘਰਾਚੋਂ ਨੇ ਉਸ ਤੋਂ ਪਲਾਟ ਦੇ ਸੌਦੇ 'ਚ 55 ਲੱਖ ਰੁਪਏ ਠੱਗ ਲਏ। ਪੁਲਸ ਨੇ ਪੜਤਾਲ ਕਰਨ ਉਪਰੰਤ ਮੁਲਜ਼ਮਾਂ ਵਿਰੁੱਧ ਧੋਖਾਦੇਹੀ ਸਣੇ ਹੋਰ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News