ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ ਮਾਰੀ ਠੱਗੀ, ਨਾਮਜ਼ਦ
Tuesday, Dec 12, 2017 - 01:22 AM (IST)
ਫਿਰੋਜ਼ਪੁਰ(ਕੁਮਾਰ, ਮਲਹੋਤਰਾ)-ਕਥਿਤ ਰੂਪ 'ਚ ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ 60 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਮਦੋਟ ਦੀ ਪੁਲਸ ਨੇ ਜਗਜੀਤ ਸਿੰਘ ਐੱਮ. ਡੀ. ਵਾਸੀ ਅੰਮ੍ਰਿਤਸਰ ਖਿਲਾਫ ਧੋਖਾਦੇਹੀ ਤਹਿਤ ਮੁਕੱਦਮਾ ਦਰਜ ਕੀਤਾ ਹੈ। ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਕੁਲਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਛਾਂਗਾ ਰਾਏ ਉਤਾੜ ਨੇ ਦੋਸ਼ ਲਾਇਆ ਕਿ ਨਾਮਜ਼ਦ ਵਿਅਕਤੀ ਨੇ ਕਰੋਨਾ ਨਾਂ ਦੀ ਕੰਪਨੀ ਖੋਲ੍ਹੀ ਸੀ, ਜਿਸ ਨੇ ਉਸ ਨਾਲ ਪੈਸੇ ਦੁੱਗਣੇ ਕਰ ਕੇ ਦੇਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ।
