ਕੈਨੇਡਾ ਭੇਜਣ ਦੇ ਨਾਂ ''ਤੇ ਮਾਰੀ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ

01/20/2018 7:45:52 AM

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)-ਕੈਨੇਡਾ ਭੇਜਣ ਦੇ ਨਾਂ 'ਤੇ ਇਕ ਵਿਅਕਤੀ ਵੱਲੋਂ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ ਉਸ ਵਿਰੁੱਧ ਥਾਣਾ ਟੱਲੇਵਾਲ 'ਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਕਾਲੇਕੇ ਨੇ ਇਕ ਦਰਖਾਸਤ ਐੱਸ. ਐੱਸ. ਪੀ. ਬਰਨਾਲਾ ਨੂੰ ਦਿੱਤੀ ਸੀ ਕਿ ਦੋਸ਼ੀ ਗੁਰਮੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਹੰਡਿਆਇਆ ਨੇ ਮੁਦਈ ਨੂੰ ਕੈਨੇਡਾ ਭੇਜਣ ਦੇ ਨਾਂ 'ਤੇ ਤਿੰਨ ਲੱਖ ਤੀਹ ਹਜ਼ਾਰ ਰੁਪਏ ਆਪਣੇ ਬੈਂਕ ਖਾਤੇ ਵਿਚ ਪਵਾ ਲਏ ਅਤੇ ਮੁਦੱਈ ਅਤੇ ਉਸ ਦੀ ਪਤਨੀ ਨੂੰ ਕੈਨੇਡਾ ਭੇਜਣ ਦੇ ਨਾਂ 'ਤੇ ਝਾਂਸਾ ਦੇ ਕੇ ਠੱਗੀ ਮਾਰੀ। ਨਾ ਹੀ ਉਸ ਨੇ ਉਸ ਦੇ ਪੈਸੇ ਵਾਪਸ ਕੀਤੇ ਤੇ ਨਾ ਹੀ ਉਸ ਨੂੰ ਬਾਹਰ ਭੇਜਿਆ। ਪੁਲਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਪੜਤਾਲ ਕਰਨ ਉਪਰੰਤ ਉਕਤ ਦੋਸ਼ੀ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।