ਧੋਖਾਦੇਹੀ ਦੇ ਮਾਮਲੇ ''ਚ ਪਤੀ-ਪਤਨੀ ਨੂੰ ਸਜ਼ਾ

Saturday, Feb 03, 2018 - 01:58 AM (IST)

ਧੋਖਾਦੇਹੀ ਦੇ ਮਾਮਲੇ ''ਚ ਪਤੀ-ਪਤਨੀ ਨੂੰ ਸਜ਼ਾ

ਅਬੋਹਰ (ਸੁਨੀਲ)—ਮਾਣਯੋਗ ਜੱਜ ਜਸਬੀਰ ਸਿੰਘ ਦੀ ਅਦਾਲਤ ਵਿਚ ਧੋਖਾਦੇਹੀ ਕਰਨ ਦੇ ਮਾਮਲੇ 'ਚ ਪਤੀ-ਪਤਨੀ ਨੂੰ ਦੋ-ਦੋ ਸਾਲ ਦੀ ਕੈਦ ਤੇ ਉਸਦੇ ਪਿਤਾ ਤੇ ਇਕ ਸਾਥੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕੀਤਾ ਹੈ। ਜਾਣਕਾਰੀ ਮੁਤਾਬਕ ਨਗਰ ਥਾਣਾ ਨੰ. 1 ਪੁਲਸ ਨੇ ਹਰਭਜਨ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸੰਪੂਰਨ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪੱਕਾ ਸੀਡ ਫਾਰਮ ਤੇ ਉਸਦੀ ਪਤਨੀ ਸੋਨੀਆ ਤੇ ਪਿਤਾ ਬਲਜਿੰਦਰ ਸਿੰਘ, ਸ਼ੇਰ ਸਿੰਘ ਪੁੱਤਰ ਸ਼ੰਕਰ ਸਿੰਘ ਖਿਲਾਫ ਦੁਕਾਨ, ਪਲਾਟ ਦੀ ਜਾਅਲੀ ਫਰਦ ਤਿਆਰ ਕਰਕੇ ਆਪਣੇ ਨਾਂ ਰਜਿਸਟਰੀ ਕਰਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਚਾਰਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਅਦਾਲਤ 'ਚ ਚਲਾਨ ਪੇਸ਼ ਕੀਤਾ। ਮਾਣਯੋਗ ਜੱਜ ਜਸਬੀਰ ਸਿੰਘ ਦੀ ਅਦਾਲਤ ਵਿਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਸੰਪੂਰਨ ਤੇ ਉਸਦੀ ਪਤਨੀ ਸੋਨੀਆ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ-ਦੋ ਸਾਲ ਦੀ ਕੈਦ ਤੇ ਤਿੰਨ-ਤਿੰਨ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ, ਜਦਕਿ ਇਸ ਮਾਮਲੇ ਵਿਚ ਪਿਤਾ ਬਲਜਿੰਦਰ ਸਿੰਘ ਤੇ ਉਸਦੇ ਸਾਥੀ ਸ਼ੇਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।


Related News