ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕੀਤੀ 5 ਲੱਖ ਦੀ ਠੱਗੀ

02/17/2018 1:55:10 AM

ਫਿਰੋਜ਼ਪੁਰ(ਕੁਮਾਰ)—ਇਕ ਵਿਅਕਤੀ ਨੂੰ ਵੇਰਕਾ ਮਿਲਕ ਪਲਾਂਟ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਇਕ ਵਿਅਕਤੀ ਦੇ ਖਿਲਾਫ ਧੋਖਾਧੜੀ ਜੁਰਮ ਤਹਿਤ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਅਜੇ ਸ਼ਰਮਾ ਪੁੱਤਰ ਸੁਖਦੇਵ ਰਾਜ ਵਾਸੀ ਬਜੀਦਪੁਰ ਨੇ ਦੋਸ਼ ਲਾਇਆ ਕਿ ਪਰਮਜੀਤ ਸਿੰਘ ਨੇ ਉਸ ਤੋਂ ਨੌਕਰੀ ਦਾ ਝਾਸਾ ਦੇ ਕੇ 5 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸਨੂੰ ਨੌਕਰੀ 'ਤੇ ਲਵਾਇਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News