ਰੇਲਵੇ ''ਚ ਟੀ. ਸੀ. ਲਵਾਉਣ ਦੇ ਨਾਂ ''ਤੇ ਠੱਗੇ 7 ਲੱਖ
Sunday, Feb 18, 2018 - 07:47 AM (IST)

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)—ਰੇਲਵੇ ਵਿਚ ਟੀ. ਸੀ. (ਟਿਕਟ ਕੁਲੈਕਟਰ) ਲਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਵਿਅਕਤੀਆਂ ਖਿਲਾਫ ਥਾਣਾ ਸਿਟੀ ਸੰਗਰੂਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਜਗਮੋਹਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੱਠਾ ਨਕਟਾ ਤਹਿਸੀਲ ਸੁਨਾਮ ਜ਼ਿਲਾ ਸੰਗਰੂਰ ਨੇ ਪੁਲਸ ਨੂੰ ਇਕ ਦਰਖਾਸਤ ਦਿੱਤੀ ਕਿ ਗੁਰਵਿੰਦਰ ਸਿੰਘ ਪੁੱਤਰ ਦਲਵਾਰਾ ਸਿੰਘ ਵਾਸੀ ਬੇਨੜਾ ਅਤੇ ਗੁਰਜੰਟ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਰਾਮਗੜ੍ਹ ਸਰਦਾਰਾ ਨੇ ਉਸ ਨੂੰ ਰੇਲਵੇ ਵਿਚ ਟੀ. ਸੀ. ਦੀ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਠੱਗ ਲਏ। ਪੁਲਸ ਨੇ ਜਾਂਚ ਕਰਨ ਉਪਰੰਤ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।