22 ਲੱਖ ਦੀ ਠੱਗੀ ਕਰਨ ਦੇ ਦੋਸ਼ ''ਚ ਇਕ ਨਾਮਜ਼ਦ
Tuesday, Mar 06, 2018 - 01:44 AM (IST)
ਫਿਰੋਜ਼ਪੁਰ(ਕੁਮਾਰ, ਮਲਹੋਤਰਾ)— ਪਤੀ-ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਰੂਪ ਵਿਚ 22 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਛਾਉਣੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਹਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਵਾ ਪੂਰਬਾ ਨੇ ਦੋਸ਼ ਲਾਇਆ ਹੈ ਕਿ ਗੁਰਨਾਮ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਭਟਨੂਰਾ ਨੇ ਉਸ ਨੂੰ ਅਤੇ ਉਸ ਦੀ ਪਤਨੀ ਹਰਭਿੰਦਰ ਕੌਰ ਨੂੰ ਕੈਨੇਡਾ ਭੇਜਣ ਦਾ ਵਾਅਦਾ ਕੀਤਾ ਸੀ ਅਤੇ ਇਹ ਝਾਂਸਾ ਦੇ ਕੇ ਕਥਿਤ ਰੂਪ ਵਿਚ ਉਸ ਤੋਂ 22 ਲੱਖ ਰੁਪਏ ਲਏ ਸਨ ਪਰ ਨਾ ਤਾਂ ਅੱਜ ਤੱਕ ਉਨ੍ਹਾਂ ਨੂੰ ਵਿਦੇਸ਼ ਭੇਜਿਆ ਹੈ ਤੇ ਨਾ ਹੀ ਉਸ ਤੋਂ ਲਏ 22 ਲੱਖ ਰੁਪਏ ਵਾਪਸ ਕੀਤੇ ਹਨ। ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਨਾਮਜ਼ਦ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
