ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 5 ਲੱਖ ਦੀ ਠੱਗੀ , 4 ਨਾਮਜ਼ਦ
Friday, Mar 09, 2018 - 01:59 AM (IST)
ਫਿਰੋਜ਼ਪੁਰ(ਕੁਮਾਰ,ਗੁਰਮੇਲ)-ਇਕ ਵਿਅਕਤੀ ਨੂੰ ਅਮਰੀਕਾ (ਵਿਦੇਸ਼) ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ ਧੋਖਾਦੇਹੀ ਦੇ ਜੁਰਮਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ 'ਚ ਮਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਾਲਾ ਫਰਾਇਆ ਮੱਲ ਨੇ ਦੋਸ਼ ਲਾਇਆ ਕਿ ਹਰਨਾਮ ਸਿੰਘ, ਰਾਜ ਸਿੰਘ, ਜਸਪਾਲ ਸਿੰਘ ਤੇ ਸੁਰਜੀਤ ਸਿੰਘ ਨੇ ਉਸ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 5 ਲੱਖ ਰੁਪਏ ਲਏ ਸਨ ਪਰ ਨਾਮਜ਼ਦ ਵਿਅਕਤੀਆਂ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ ਹਨ ਤੇ ਉਸ ਨਾਲ ਠੱਗੀ ਕੀਤੀ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
