ਇੰਗਲੈਡ ਭੇਜਣ ਦੇ ਨਾਂ ''ਤੇ 8.50 ਲੱਖ ਠੱਗੇ

06/07/2018 2:40:14 AM

ਬਠਿੰਡਾ(ਸੁਖਵਿੰਦਰ)-ਥਾਣਾ ਸਿਵਲ ਲਾਈਨ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਹਿੰਮਤਪੁਰਾ ਜ਼ਿਲਾ ਮੋਗਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੀ ਮੁਲਾਕਾਤ ਭੋਲਵਿੰਦਰ ਸਿੰਘ ਵਾਸੀ ਬਠਿੰਡਾ ਨਾਲ ਹੋਈ ਸੀ। ਇਸ ਦੌਰਾਨ ਉਕਤ ਨੇ ਉਸ ਨੂੰ ਇੰਗਲੈਡ ਭੇਜਣ ਦਾ ਝਾਂਸਾ ਕੇ ਆਪਣੀਆਂ ਗੱਲਾਂ 'ਚ ਫਸਾ ਲਿਆ। ਮੁਲਜ਼ਮ ਦੀਆਂ ਗੱਲਾਂ 'ਚ ਫਸ ਕੇ ਉਸ ਨੇ ਵੀਜ਼ਾ ਲਵਾਉਣ ਲਈ ਉਸ ਨੂੰ 8.50 ਲੱਖ ਰੁਪਏ ਦੇ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਸ਼ੱਕ ਹੋਣ 'ਤੇ ਜਦੋਂ ਉਸ ਨੇ ਮੁਲਜ਼ਮ ਤੋਂ ਪੈਸੇ ਵਾਪਸ ਮੰਗੇ ਤਾਂ ਉਸ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਟਾਲ-ਮਟੋਲ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰ ਕੇ ਮੁਲਜ਼ਮ ਨੇ ਉਸ ਨਾਲ ਲੱਖਾਂ ਦੀ ਠੱਗੀ ਮਾਰੀ ਹੈ। ਉਧਰ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਧੋਖਾਦੇਹੀ ਦਾ ਮਾਮਲਾ ਦਰਜ ਹੈ ਅਤੇ ਬਿਨਾਂ ਲਾਇਸੈਂਸ ਤੋਂ ਹੀ ਕੰਮ ਕਰ ਰਿਹਾ ਸੀ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਖਿਲਾਫ਼ ਠੱਗੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News