ਕੈਨੇਡਾ ਭੇਜਣ ਦੇ ਨਾਂ ''ਤੇ 9.90 ਲੱਖ ਦੀ ਠੱਗੀ

Tuesday, Jun 12, 2018 - 06:59 AM (IST)

ਜਲੰਧਰ, (ਵਰੁਣ)- 4 ਨੌਜਵਾਨਾਂ ਨੂੰ ਕੈਨੇਡਾ ਭੇਜਣ ਦੇ ਨਾਂ 'ਤੇ 9.90 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋਆਬਾ ਮਾਰਕੀਟ ਸਥਿਤ ਨੈਕਸਿਸ ਇੰਟਰਪ੍ਰਾਈਜ਼ਿਜ਼ ਦੇ ਮਾਲਕ ਤੇ ਉਸ ਦੀ ਪਤਨੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। 4 ਨੌਜਵਾਨਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨ੍ਹਾ ਨੂੰ ਦਿੱਤੀ ਸੀ। ਸ਼ਿਕਾਇਤ ਦੀ ਜਾਂਚ ਏ. ਐੱਚ. ਟੀ. ਸੀ. ਨੇ ਕੀਤੀ, ਜਿਸ ਤੋਂ ਬਾਅਦ ਥਾਣਾ ਨੰ. 6 'ਚ ਨੈਕਸਿਸ ਇੰਟਰਪ੍ਰਾਈਜ਼ਿਜ਼ ਦੇ ਮਾਲਕ ਜੋਗਿੰਦਰ ਉਰਫ ਕਾਕਾ ਉਰਫ ਕਰਨ ਤੇ ਉਸ ਦੀ ਪਤਨੀ ਪੂਨਮ ਨੂੰ ਨਾਮਜ਼ਦ ਕਰ ਲਿਆ ਗਿਆ। ਮੁਲਜ਼ਮ ਅਜੇ ਫਰਾਰ ਹਨ।
ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ 'ਚ ਦਿਲਰਾਜ ਸਿੰਘ ਵਾਸੀ ਜੀ. ਟੀ. ਬੀ. ਨਗਰ ਤੇ ਹੋਰ ਲੋਕਾਂ ਨੇ ਦੋਸ਼ ਲਾਇਆ ਸੀ ਕਿ ਦੋਆਬਾ ਮਾਰਕੀਟ 'ਚ ਸਥਿਤ ਇੰਟਰਪ੍ਰਾਈਜ਼ਿਜ਼ ਦੇ ਮਾਲਕ ਜੋਗਿੰਦਰ ਉਰਫ ਕਰਨ ਉਰਫ ਕਾਕਾ ਵਾਸੀ ਸਹਿਗਲ ਕਾਲੋਨੀ ਤੇ ਉਸ ਦੀ ਪਤਨੀ ਨਾਲ ਸੰਪਰਕ ਕੀਤਾ ਸੀ। ਉਕਤ ਲੋਕਾਂ ਨੇ ਉਨ੍ਹਾਂ ਨੂੰ ਕੈਨੇਡਾ ਭੇਜਣ ਲਈ ਐਡਵਾਂਸ 9.90 ਲੱਖ  ਰੁਪਏ ਦਿੱਤੇ। ਪਾਸਪੋਰਟ ਸਮੇਤ ਹੋਰ ਸਾਰੇ ਜ਼ਰੂਰੀ ਦਸਤਾਵੇਜ਼ ਦੇਣ ਤੋਂ ਕਾਫੀ ਸਮਾਂ ਬੀਤਣ ਤੋਂ ਬਾਅਦ ਵੀ ਉਨ੍ਹਾਂ ਨੂੰ ਕੈਨੇਡਾ ਨਹੀਂ ਭੇਜਿਆ ਗਿਆ। ਉਸ ਤੋਂ ਬਾਅਦ ਦੋਵਾਂ ਪਤੀ-ਪਤਨੀ ਨੇ ਆਪਣਾ ਫੋਨ ਬੰਦ ਕਰ ਲਿਆ। ਉਸ ਤੋਂ ਬਾਅਦ ਸ਼ਿਕਾਇਤ ਪੁਲਸ ਕਮਿਸ਼ਨਰ ਨੂੰ ਦਿੱਤੀ ਗਈ। ਇੰਸਪੈਕਟਰ ਬਿਮਲਕਾਂਤ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।


Related News