ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 20 ਲੱਖ
Saturday, Jun 16, 2018 - 07:14 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)–ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਠੱਗਣ ’ਤੇ ਇਕ ਅੌਰਤ ਸਣੇ ਤਿੰਨ ਵਿਅਕਤੀਆਂ ਵਿਰੁੱਧ ਥਾਣਾ ਸ਼ੇਰਪੁਰ ਵਿਚ ਕੇਸ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਜੀਤ ਸਿੰਘ ਵਾਸੀ ਫੂਲੇਵਾਲ ਨੇ ਇਕ ਦਰਖਾਸਤ ਪੁਲਸ ਨੂੰ ਦਿੱਤੀ ਕਿ ਹਰਪ੍ਰੀਤ ਸਿੰਘ ਪੁੱਤਰ ਸੁਖਮਿੰਦਰਜੀਤ ਸਿੰਘ, ਸੁਖਮਿੰਦਰਜੀਤ ਸਿੰਘ ਪੁੱਤਰ ਇੰਦਰ ਸਿੰਘ ਤੇ ਭੁਪਿੰਦਰਜੀਤ ਕੌਰ ਪਤਨੀ ਸੁਖਮਿੰਦਰਜੀਤ ਸਿੰਘ ਵਾਸੀ ਸ਼ੇਰਪੁਰ ਨੇ ਉਸ ਤੋਂ ਵੱਖ-ਵੱਖ ਤਰੀਕਾਂ ’ਚ 20 ਲੱਖ ਰੁਪਏ ਠੱਗ ਲਏ। ਮੁਲਜ਼ਮਾਂ ਨੇ ਉਸ ਨੂੰ ਪਹਿਲਾਂ ਚੇਨਈ ਭੇਜਿਆ, ਜਿਥੇ ਉਸ ਨੂੰ ਜਾਅਲੀ ਵੀਜ਼ਾ ਦਿੱਤਾ ਗਿਆ। ਫਿਰ ਬੈਂਗਲੁਰੂ ਵਿਖੇ ਡਰਾ-ਧਮਕਾ ਕੇ ਬੰਦੀ ਬਣਾ ਕੇ ਰੱਖਿਆ। ਪੁਲਸ ਨੇ ਦਰਖਾਸਤ ਦੀ ਪਡ਼ਤਾਲ ਦੌਰਾਨ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।