ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 5 ਲੱਖ

07/18/2018 12:58:51 AM

ਫਿਰੋਜ਼ਪੁਰ (ਕੁਮਾਰ, ਮਲਹੋਤਰਾ)–ਇਕ ਲਡ਼ਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਦੇ ਖਿਲਾਫ ਧੋਖਾਦੇਹੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸਦੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਮੇਜਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਬੇਦੀ ਗ੍ਰੀਨ ਐਵੀਨਿਊ ਮੱਲਾਂਵਾਲਾ ਰੋਡ, ਫੇਸ-2 ਫਿਰੋਜ਼ਪੁਰ ਸ਼ਹਿਰ ਨੇ ਦੋਸ਼ ਲਾਇਆ ਕਿ ਪਵਨ ਕੁਮਾਰ ਉਰਫ ਪੰਮਾ ਨੇ ਉਸਦੇ ਲਡ਼ਕੇ ਬਿਕਰਮਜੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸਦੇ ਲਡ਼ਕੇ ਨੂੰ ਵਿਦੇਸ਼ ਭੇਜਿਆ ਹੈ ਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀ ਖਿਲਾਫ  ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
 


Related News