ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ ਠੱਗੀ

Tuesday, Jul 31, 2018 - 12:47 AM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ ਠੱਗੀ

ਫਿਰੋਜ਼ਪੁਰ(ਮਲਹੋਤਰਾ)–ਅੌਰਤ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ 2 ਮਹੀਨੇ ਪਹਿਲਾਂ ਦਿੱਤੀ ਸ਼ਿਕਾਇਤ ’ਚ ਅਮਨਦੀਪ ਸਿੰਘ ਪਿੰਡ ਸ਼ਕੂਰ ਨੇ ਦੱਸਿਆ ਕਿ ਉਸ ਦੀ ਪਤਨੀ ਪਵਨਦੀਪ ਕੌਰ ਵਿਦੇਸ਼ ਜਾਣ ਦੀ ਇੱਛੁਕ ਸੀ। ਇਸ  ਲਈ ਉਸ ਨੇ ਸੁਨੀਲ ਦੱਤ ਵਾਸੀ ਬਾਵਾ ਕਾਲੋਨੀ, ਮੁਕਤਸਰ ਨਾਲ ਸੰਪਰਕ ਕੀਤਾ, ਜਿਸ ਨੇ ਉਸ ਨੂੰ ਇਸ ਲਾਰੇ ਵਿਚ ਲੈ ਲਿਆ ਕਿ ਉਹ ਉਸ ਦੀ ਪਤਨੀ ਨੂੰ ਪੱਕੇ ਤੌਰ ’ਤੇ ਵਿਦੇਸ਼ ’ਚ ਸੈਟਲ ਕਰਵਾ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਾਏ ਕਿ 75000 ਰੁਪਏ ਦੇਣ ਤੋਂ ਬਾਅਦ ਨਾ ਤਾਂ ਮੁਲਜ਼ਮ ਨੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਿਸ   ਕੀਤੇ ਤਾਂ ਉਸ ਨੇ ਪੁਲਸ ਕੋਲ ਸ਼ਿਕਾਇਤ ਕੀਤੀ। ਏ. ਐੱਸ. ਆਈ. ਤਰਸੇਮ ਲਾਲ ਨੇ ਕਿਹਾ ਕਿ ਸ਼ਿਕਾਇਤ ਦੀ ਜਾਂਚ ’ਚ ਦੋਸ਼ ਸਹੀ ਪਾਏ ਜਾਣ ’ਤੇ ਸੁਨੀਤ ਦੱਤ  ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਜਾਰੀ ਹੈ।


Related News