ਕੈਨੇਡਾ ਭੇਜਣ ਦੇ ਨਾਂ ’ਤੇ ਠੱਗੇ 13 ਲੱਖ
Sunday, Aug 26, 2018 - 05:33 AM (IST)
ਲੁÎਧਿਆਣਾ, (ਅਨਿਲ)-ਥਾਣਾ ਮੇਹਰਬਾਨ ਦੀ ਪੁਲਸ ਨੇ ਅੱਜ ਕੈਨੇਡਾ ਭੇਜਣ ਦੇ ਨਾਂ ’ਤੇ 13 ਲੱਖ ਦੀ ਸਾਜ਼ਿਸ਼ ਦੇ ਤਹਿਤ ਠੱਗੀ ਮਾਰਨ ਦਾ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਪਿੰਡ ਗੌਂਸਗਡ਼੍ਹ ਦੇ ਰਹਿਣ ਵਾਲੇ ਬਲਵੀਰ ਸਿੰਘ ਪੁੱਤਰ ਆਸਾ ਸਿੰਘ ਨੇ 16 ਫਰਵਰੀ 2018 ਨੂੰ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਜਿਸ ’ਚ ਉਸ ਨੇ ਦੱਸਿਆ ਕਿ ਦਿਲਬਾਗ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੀਲੀਭੀਤ ਉੱਤਰ ਪ੍ਰਦੇਸ਼ ਨੇ ਉਸ ਨੂੰ ਕੈਨੇਡਾ ਭੇਜਣ ਲਈ ਉਸ ਤੋਂ 13 ਲੱਖ ਰੁਪਏ ਲੈ ਗਏ ਤੇ ਦੋਸ਼ੀ ਨੇ ਉਸ ਨੂੰ ਦੱਸਿਆ ਕਿ ਉਸ ਦੀ ਕੈਨੇਡਾ ’ਚ ਬਹੁਤ ਜਾਣ-ਪਛਾਣ ਹੈ ਅਤੇ ਉਹ ਉਸ ਨੂੰ ਕੈਨੇਡਾ ਭੇਜ ਦੇਵੇਗਾ ਤੇ ਨੌਕਰੀ ਵੀ ਲਗਵਾ ਦੇਵੇਗਾ। ਜਿਸ ਤੋਂ ਬਾਅਦ ਬਲਵੀਰ ਸਿੰਘ ਨੇ ਉਸ ਨੂੰ 13 ਲੱਖ ਰੁਪਏ ਦੇ ਦਿੱਤੇ ਪਰ ਦਿਲਬਾਗ ਸਿੰਘ ਨੇ ਨਾ ਤਾਂ ਉਸ ਨੂੰ ਕੈਨੇਡਾ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ।ਥਾਣਾ ਮੁਖੀ ਨੇ ਦੱਸਿਆ ਕਿ ਕੇਸ ਦੀ ਜਾਂਚ ਏ. ਡੀ. ਸੀ. ਪੀ. ਰਾਜਬੀਰ ਸਿੰਘ ਵੱਲੋਂ ਕੀਤੀ ਗਈ ਤੇ ਉਕਤ ਦਿਲਬਾਗ ਸਿੰਘ ਨੂੰ ਦੋਸ਼ੀ ਪਾਇਆ ਗਿਆ ਤੇ ਦੋਸ਼ੀ ’ਤੇ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ’ਤੇ ਸਾਜ਼ਿਸ਼ ਦੇ ਤਹਿਤ ਧੋਖਾਦੇਹੀ ਕਰਨ ਦਾ ਪਰਚਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹੁਣ ਤੱਕ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।
