ਕੈਨੇਡਾ ਭੇਜਣ ਦੇ ਨਾਂ ''ਤੇ ਠੱਗੇ ਲੱਖਾਂ ਰੁਪਏ, ਮਾਮਲਾ ਦਰਜ

Friday, Nov 22, 2019 - 06:32 PM (IST)

ਕੈਨੇਡਾ ਭੇਜਣ ਦੇ ਨਾਂ ''ਤੇ ਠੱਗੇ ਲੱਖਾਂ ਰੁਪਏ, ਮਾਮਲਾ ਦਰਜ

ਨਵਾਂਸ਼ਹਿਰ,(ਤ੍ਰਿਪਾਠੀ) : ਕੈਨੇਡਾ 'ਚ ਬਿਊਟੀਪਾਰਲਰ ਦੇ ਕੰਮ 'ਤੇ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੀ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵਲੋਂ 3.60 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਅਣ-ਰਜਿਸਟਰਡ ਏਜੰਟ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਰਾਜਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਬਿਊਟੀਪਾਰਲਰ ਦਾ ਕੰਮ ਕਰਦੀ ਹੈ। ਉਸਦੇ ਰਿਸ਼ਤੇਦਾਰ ਜਸਵਿੰਦਰ ਸਿੱਧੂ ਪੁੱਤਰ ਕਾਬਲ ਰਾਮ ਵਾਸੀ ਸਲੋਹ (ਨਵਾਂਸ਼ਹਿਰ) ਨੇ ਦੱਸਿਆ ਕਿ ਉਸ ਦੇ ਦੋਸਤ ਦੀ ਕੈਨੇਡਾ 'ਚ ਇਕ ਕੰਪਨੀ ਹੈ, ਜਿੱਥੇ ਬਿਊਟੀ ਪਾਰਲਰ ਦਾ ਕੰਮ ਕਰਨ ਵਾਲੀਆਂ ਲੜਕੀਆਂ ਦੀ ਜ਼ਰੂਰਤ ਹੈ। ਜਿੱਥੇ ਉਹ ਉਸ ਨੂੰ ਕੰਮ 'ਤੇ ਲਾ ਸਕਦਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਰਿਸ਼ਤੇਦਾਰ ਨੇ ਉਸ ਨੂੰ ਦੱਸਿਆ ਕਿ ਕੈਨੇਡਾ ਜਾਣ ਦਾ ਖਰਚਾ 20 ਲੱਖ ਰੁਪਏ ਆਵੇਗਾ ਪਰ ਉਸ ਨੂੰ ਉਸ ਦੇ ਲਈ ਪਹਿਲਾਂ 4 ਲੱਖ ਰੁਪਏ ਦੀ ਰਾਸ਼ੀ ਦੇਣੀ ਹੋਵੇਗੀ, ਜਦਕਿ ਬਾਕੀ ਰਾਸ਼ੀ ਕੈਨੇਡਾ 'ਚ ਕੰਮ ਕਰਨ ਦੇ ਦੌਰਾਨ ਤਨਖਾਹ 'ਚੋਂ ਕੱਟੀ ਜਾਵੇਗੀ। ਉਕਤ ਰਿਸ਼ਤੇਦਾਰ ਨੂੰ ਉਸ ਨੇ ਵੱਖ-ਵੱਖ ਕਿਸ਼ਤਾਂ 'ਚ 4 ਲੱਖ ਦੀ ਰਾਸ਼ੀ ਦੇ ਦਿੱਤੀ ਪਰ ਬਾਵਜੂਦ ਇਸ ਦੇ ਉਸ ਨੇ ਉਸਨੂੰ ਕੈਨੇਡਾ ਨਹੀਂ ਭੇਜਿਆ ਤੇ ਲਗਾਤਾਰ ਟਾਲਮਟੋਲ ਕਰਨ ਲੱਗਾ। ਉਕਤ ਸ਼ਿਕਾਇਤ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਵਲੋਂ ਕਰਨ ਦੇ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ 'ਚ ਪਾਇਆ ਗਿਆ ਕਿ ਵਿਦੇਸ਼ ਭੇਜਣ ਦਾ ਝਾਂਸਾ ਦੇਣ ਵਾਲੇ ਜਸਵਿੰਦਰ ਸਿੱਧੂ ਦੇ ਕੋਲ ਇਮੀਗ੍ਰੇਸ਼ਨ ਦਾ ਰਜਿਸਟ੍ਰੇਸ਼ਨ ਨੰਬਰ ਨਹੀਂ ਹੈ। ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਏਜੰਟ ਨੇ ਕੁੱਲ 3.60 ਲੱਖ ਰੁਪਏ ਦੀ ਰਾਸ਼ੀ ਲੈਣ ਦੀ ਗੱਲ ਕਬੂਲ ਕੀਤੀ ਹੈ। ਰਿਪੋਰਟ ਦੇ ਆਧਾਰ 'ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਜਸਵਿੰਦਰ ਸਿੱਧੂ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News