ਕੈਨੇਡਾ ਦੀ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਠੱਗੇ, 2 ਖ਼ਿਲਾਫ਼ ਮੁਕੱਦਮਾ ਦਰਜ

Wednesday, Jun 15, 2022 - 04:38 PM (IST)

ਕੈਨੇਡਾ ਦੀ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਠੱਗੇ, 2 ਖ਼ਿਲਾਫ਼ ਮੁਕੱਦਮਾ ਦਰਜ

ਫਰੀਦਕੋਟ (ਰਾਜਨ) : ਫਰੀਦਕੋਟ ਨਿਵਾਸੀ ਇਕ ਵਿਅਕਤੀ ਨੂੰ ਕੈਨੇਡਾ ਦੀ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ 18 ਲੱਖ ਤੋਂ ਵਧੇਰੇ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਸਥਾਨਕ ਥਾਣਾ ਸਿਟੀ ਵਿਖੇ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਿਊ ਕੈਂਟ ਰੋਡ ਫਰੀਦਕੋਟ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਅਵਨੀਤ ਕੌਰ ਸਿੱਧੂ ਨੂੰ ਸ਼ਿਕਾਇਤ ਕਰ ਕੇ ਦੋਸ਼ ਲਾਇਆ ਸੀ ਕਿ ਮਹਿੰਦਰਪਾਲ ਸਿੰਘ ਅਤੇ ਗੁਰਪ੍ਰੀਤ ਇੰਦਰਪਾਲ ਸਿੰਘ ਦੋਵੇਂ ਵਾਸੀ ਮਹਿਮੂਆਣਾ ਹਾਊਸ ਆਨੰਦੇਆਣਾ ਗੇਟ ਫਰੀਦਕੋਟ ਨੇ ਉਸ ਨੂੰ ਉਸ ਦੇ ਪਰਿਵਾਰ ਸਮੇਤ ਕੈਨੇਡਾ ਦੀ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ 18 ਲੱਖ 37 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਕਰਵਾਉਣ ਉਪਰੰਤ ਐੱਸ. ਐੱਸ. ਪੀ. ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ ’ਤੇ ਉਕਤ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਜਾਰੀ ਹੈ।
 


author

Babita

Content Editor

Related News