ਕੈਨੇਡਾ ਭੇਜਣ ਦੇ ਨਾਂ ''ਤੇ 25 ਲੱਖ ਰੁਪਏ ਦੀ ਠੱਗੀ, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
Tuesday, Nov 15, 2022 - 03:38 PM (IST)

ਨਵਾਂਸ਼ਹਿਰ (ਮਨੋਰੰਜਨ) : ਥਾਣਾ ਬਹਿਰਾਮ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ 25 ਲੱਖ ਰੁਪਏ ਠੱਗਣ ਦੇ ਦੋਸ਼ 'ਚ ਇਕ ਔਰਤ ਅਤੇ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਰਟੈਡਾ ਨਿਵਾਸੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਆਪਣੇ ਨੂੰਹ-ਪੁੱਤਰ ਨੂੰ ਕੈਨੇਡਾ ਭੇਜਣ ਦੇ ਲਈ 25 ਲੱਖ ਰੁਪਏ ਦਿੱਤੇ।
ਦੋਸ਼ੀਆਂ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਅਤੇ ਕਾਗਜ਼ਾਤ ਵਾਪਸ ਕੀਤੇ। ਮਾਮਲੇ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਦੇ ਕਰਨ ਉਪਰੰਤ ਕਥਿਤ ਦੋਸ਼ੀ ਯਸ਼ਪਾਲ ਕੁਮਾਰ ਤੇ ਇਕ ਔਰਤ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।