ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Saturday, Feb 11, 2023 - 05:33 PM (IST)

ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ) : ਥਾਣਾ ਤਿੱਬੜ ਪੁਲਸ ਨੇ ਇਕ ਵਿਅਕਤੀ ਨਾਲ ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦੇ ਨਾਂ ’ਤੇ 9 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਅਜੇ ਫ਼ਰਾਰ ਹਨ। ਇਸ ਸਬੰਧੀ ਸਬ ਇੰਸਪੈਕਟਰ ਅਮੈਨੁਅਲ ਮੱਲ ਨੇ ਦੱਸਿਆ ਕਿ ਜਸਬੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਲੀਚਪੁਰ ਥਾਣਾ ਪੁਰਾਣਾ ਸ਼ਾਲਾ ਨੇ ਐੱਸ. ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ 18-10-22 ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀ ਸਰਵਣ ਕੁਮਾਰ ਅਤੇ ਉਸ ਦੀ ਪਤਨੀ ਨੇਹਾ ਵਾਸੀਆਨ ਬਾਹੀਆਂ ਨੇ ਉਸ ਦੇ ਪੁੱਤਰ ਰਵਿੰਦਰ ਸਿੰਘ ਨੂੰ ਪੰਜਾਬ ਪੁਲਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 9,70000 ਰੁਪਏ ਦੀ ਠੱਗੀ ਮਾਰੀ ਹੈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਸਥਾਨਕ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਦੋਸ਼ੀ ਪਾਏ ਗਏ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।


author

Babita

Content Editor

Related News