ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 9.50 ਲੱਖ ਦੀ ਧੋਖਾਧੜੀ

Tuesday, Mar 14, 2023 - 01:24 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 9.50 ਲੱਖ ਦੀ ਧੋਖਾਧੜੀ

ਮੋਹਾਲੀ (ਸੰਦੀਪ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9.50 ਲੱਖ ਦੀ ਧੋਖਾਧੜੀ ਕਰਨ ਦੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪਿੰਡ ਮਜਾਤ ਨਿਵਾਸੀ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ 2 ਦੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸੋਹਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਭੁਪਿੰਦਰ ਸਿੰਘ ਨੇ ਐੱਸ. ਐੱਸ. ਪੀ. ਮੋਹਾਲੀ ਨੂੰ ਸ਼ਿਕਾਇਤ ਦਿੱਤੀ ਸੀ।

ਭੁਪਿੰਦਰ ਨੇ ਆਪਣ ਪੁੱਤਰ ਦਮਨਪ੍ਰੀਤ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਮੁਲਜ਼ਮਾਂ ਨੂੰ 9 ਲੱਖ 50 ਹਜ਼ਾਰ ਦਿੱਤੇ ਸਨ। ਬਾਅਦ ਵਿਚ ਮੁਲਜ਼ਮਾਂ ਨੇ ਨਾ ਵੀਜ਼ਾ ਲੈ ਕੇ ਦਿੱਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਡੀ. ਐੱਸ. ਪੀ. ਨੂੰ ਕਰਨ ਲਈ ਭੇਜੀ ਗਈ। ਜਾਂਚ ਤੋਂ ਬਾਅਦ ਹੀ ਪੁਲਸ ਨੇ ਕੇਸ ਦਰਜ ਕੀਤਾ ਹੈ।


author

Babita

Content Editor

Related News