ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 20 ਲੱਖ ਦੀ ਧੋਖਾਦੇਹੀ

Wednesday, Sep 20, 2023 - 02:26 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 20 ਲੱਖ ਦੀ ਧੋਖਾਦੇਹੀ

ਮੋਹਾਲੀ (ਸੰਦੀਪ) : ਲੁਧਿਆਣਾ ਦੇ ਰਹਿਣ ਵਾਲੇ ਅੰਕਿਤ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸੋਹਾਣਾ ਪੁਲਸ ਨੇ ਸੰਜੇ ਅਤੇ ਅਰਪਨਾ ਖ਼ਿਲਾਫ਼ ਧੋਖਾਦੇਹੀ ਅਤੇ ਹੋਰ ਸਬੰਧਿਤ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅੰਕਿਤ ਨੇ ਦੋਵਾਂ ਮੁਲਜ਼ਮਾਂ ’ਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਧੋਖਾਦੇਹੀ ਦਾ ਦੋਸ਼ ਲਾਇਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅੰਕਿਤ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 20 ਲੱਖ ਰੁਪਏ ਲਏ ਸਨ।

 ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪਰੇਸ਼ਾਨ ਹੋ ਕੇ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਜਾਂਚ ਤੋਂ ਬਾਅਦ ਹੀ ਦੋਵਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।


author

Babita

Content Editor

Related News