ਵਿਦੇਸ਼ ਭੇਜਣ ਦੇ ਬਹਾਨੇ 1.95 ਲੱਖ ਦੀ ਠੱਗੀ, ਮਾਮਲਾ ਦਰਜ
09/26/2023 4:17:49 PM

ਲੁਧਿਆਣਾ (ਰਾਜ) : ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਖ਼ਿਲਾਫ਼ ਥਾਣਾ ਡਾਬਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨਰਿੰਦਰ ਸ਼ਰਮਾ ਹੈ, ਜੋ ਡਾਬਾ ਇਲਾਕੇ ਦਾ ਰਹਿਣ ਵਾਲਾ ਹੈ। ਸ਼ਿਕਾਇਤਕਰਤਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਨਰਿੰਦਰ ਸ਼ਰਮਾ ਨੂੰ ਪੈਸੇ ਦਿੱਤੇ ਸਨ।
ਮੁਲਜ਼ਮ ਨੇ ਵਾਅਦਾ ਕੀਤਾ ਸੀ ਕਿ ਉਹ ਉਸ ਨੂੰ ਪੋਲੈਂਡ ਭੇਜ ਦੇਵੇਗਾ ਪਰ ਮੁਲਜ਼ਮਾਂ ਨੇ 1.95 ਲੱਖ ਰੁਪਏ ਲੈਣ ਦੇ ਬਾਵਜੂਦ ਨਾ ਤਾਂ ਪੋਲੈਂਡ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਲਟਾ ਉਸ ਨੂੰ ਧਮਕੀਆਂ ਦੇਣ ਲੱਗ ਪਿਆ।