ਬੈਂਕ ਤੋਂ ਕਰਜ਼ਾ ਦਿਵਾਉਣ ਦੇ ਨਾਂ ’ਤੇ 92,000 ਦੀ ਮਾਰੀ ਠੱਗੀ

Monday, Jan 01, 2024 - 02:39 PM (IST)

ਬੈਂਕ ਤੋਂ ਕਰਜ਼ਾ ਦਿਵਾਉਣ ਦੇ ਨਾਂ ’ਤੇ 92,000 ਦੀ ਮਾਰੀ ਠੱਗੀ

ਲੁਧਿਆਣਾ (ਰਾਜ) : ਥਾਣਾ ਸਲੇਮ ਟਾਬਰੀ ਪੁਲਸ ਨੇ ਰਜਿੰਦਰ ਕੌਰ ਦੀ ਸ਼ਿਕਾਇਤ ’ਤੇ ਦੋਸ਼ੀ ਗੁਰਜੀਤ ਸਿੰਘ ਰਾਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਜਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਹੈ ਕਿ ਮੁਲਜ਼ਮ ਗਰਜੀਤ ਸਿੰਘ ਨੇ ਉਸ ਦੀ ਜਾਇਦਾਦ ’ਤੇ ਲੱਖਾਂ ਰੁਪਏ ਦਾ ਕਰਜ਼ਾ ਦਿਵਾਉਣ ਦੇ ਬਹਾਨੇ ਵੱਖ-ਵੱਖ ਸਮੇਂ ’ਤੇ ਉਸ ਤੋਂ 92 ਹਜ਼ਾਰ ਰੁਪਏ ਲੈ ਲਏ।

ਇਸ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਪੈਸੇ ਦਿੱਤੇ ਅਤੇ ਨਾ ਹੀ ਕਰਜ਼ਾ ਦਿਵਾਇਆ। ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।


author

Babita

Content Editor

Related News