ਵਿਦੇਸ ਫਰਾਂਸ ਭੇਜਣ ਦੇ ਨਾਂ ’ਤੇ 4 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

02/07/2024 12:10:09 PM

ਗੁਰਦਾਸਪੁਰ (ਵਿਨੋਦ) : ਵਿਦੇਸ਼ ਫਰਾਂਸ ਭੇਜਣ ਦੇ ਨਾਂ ’ਤੇ 4 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਦੇ ਖ਼ਿਲਾਫ਼ ਥਾਣਾ ਸਦਰ ਪੁਲਸ ਨੇ ਧਾਰਾ-420 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਬਿਕਰਮ ਸਿੰਘ ਪੁੱਤਰ ਸੀਤਲ ਸਿੰਘ ਵਾਸੀ ਗਿੱਦੜਪਿੰਡੀ ਨੇ ਐੱਸ. ਪੀ. ਹੈੱਡ ਕੁਆਰਟਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਦੋਸ਼ੀ ਮਨਿੰਦਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੋਹਤ ਪੋਕਰ ਨੇ 4 ਲੱਖ ਰੁਪਏ ਉਸ ਨੂੰ ਵਿਦੇਸ਼ ਫਰਾਂਸ ਭੇਜਣ ਲਈ ਲਏ ਸਨ।

ਪਰ ਦੋਸ਼ੀ ਨੇ ਨਾ ਤਾਂ ਉਸ ਨੂੰ ਵਿਦੇਸ਼ ਫਰਾਂਸ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਦੋਸ਼ੀ ਨੇ ਅਜਿਹਾ ਕਰਕੇ ਉਸ ਨਾਲ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਮਨਿੰਦਰਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।


Babita

Content Editor

Related News