ਵਿਦੇਸ਼ ਭੇਜਣ ਦੇ ਬਹਾਨੇ 6.30 ਲੱਖ ਰੁਪਏ ਦੀ ਠੱਗੀ

Wednesday, May 08, 2024 - 02:38 PM (IST)

ਵਿਦੇਸ਼ ਭੇਜਣ ਦੇ ਬਹਾਨੇ 6.30 ਲੱਖ ਰੁਪਏ ਦੀ ਠੱਗੀ

ਮੋਹਾਲੀ (ਸੰਦੀਪ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸੋਹਾਣਾ ਪੁਲਸ ਨੇ ਸੈਕਟਰ-81 ਅਮਨਦੀਪ ਕੌਰ ਦੇ ਖ਼ਿਲਾਫ਼ ਲੁਧਿਆਣਾ ਵਾਸੀ ਗੁਰੂ ਤ੍ਰਿਸ਼ਾ ਸਿੰਘ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰੂ ਤ੍ਰਿਸ਼ਾ ਸਿੰਘ ਨੇ ਦੋਸ਼ ਲਾਇਆ ਕਿ ਅਮਨਦੀਪ ਕੌਰ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ 6.30 ਲੱਖ ਰੁਪਏ ਲੈ ਲਏ।

ਇਸ ਤੋਂ ਬਾਅਦ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਨਿਰਾਸ਼ ਹੋ ਕੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਨੇ ਸ਼ਿਕਾਇਤ ਦੀ ਪੜਤਾਲ ਕਰਨ ਮਗਰੋਂ ਅਮਨਦੀਪ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
 


author

Babita

Content Editor

Related News