ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 32 ਲੱਖ ਹੜੱਪੇ
Thursday, Jun 27, 2024 - 12:52 PM (IST)

ਮੋਹਾਲੀ (ਸੰਦੀਪ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 32 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਮਟੌਰ ਦੀ ਪੁਲਸ ਨੇ ਰਿਤੂ, ਰਾਜਵਿੰਦਰ ਕੌਰ ਤੇ ਗੌਰਵ ਤਲਵਾੜ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਸ਼ਿਕਾਇਤ ’ਚ ਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 32 ਲੱਖ ਰੁਪਏ ਲਏ ਸਨ।
ਇਸ ਤੋਂ ਬਾਅਦ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪ੍ਰੇਸ਼ਾਨ ਹੋ ਕੇ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।