ਨਿਊਜ਼ੀਲੈਂਡ ਦਾ ਵਰਕ ਵੀਜ਼ਾ ਦਿਵਾਉਣ ਦੇ ਬਹਾਨੇ 12 ਲੱਖ ਦੀ ਠੱਗੀ

Tuesday, Jul 02, 2024 - 03:07 PM (IST)

ਨਿਊਜ਼ੀਲੈਂਡ ਦਾ ਵਰਕ ਵੀਜ਼ਾ ਦਿਵਾਉਣ ਦੇ ਬਹਾਨੇ 12 ਲੱਖ ਦੀ ਠੱਗੀ

ਮੋਹਾਲੀ (ਸੰਦੀਪ) : ਨਿਊਜ਼ੀਲੈਂਡ ਦਾ ਵਰਕ ਵੀਜ਼ਾ ਦਿਵਾਉਣ ਦੇ ਬਹਾਨੇ 12 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸੋਹਾਣਾ ਪੁਲਸ ਨੇ ਖਰੜ ਦੇ ਰਹਿਣ ਵਾਲੇ ਹਿਮਾਂਸ਼ੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪ੍ਰਦੀਪ ਕੁਮਾਰ ਵਾਸੀ ਪਾਣੀਪਤ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਵਰਕ ਵੀਜ਼ੇ ’ਤੇ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦਿੱਤਾ।

ਉਸ ਨੇ ਧੋਖਾਧੜੀ ਨਾਲ ਉਸ ਤੋਂ 12 ਲੱਖ ਰੁਪਏ ਲੈ ਲਏ। ਮੁਲਜ਼ਮ ਨੇ ਪੈਸੇ ਲੈਣ ਤੋਂ ਬਾਅਦ ਨਾ ਤਾਂ ਨਿਊਜ਼ੀਲੈਂਡ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੀੜਤ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਕੀਤੀ।
 


author

Babita

Content Editor

Related News