ਵਰਕ ਵੀਜ਼ਾ ਲਗਵਾਉਣ ਦੇ ਨਾਂ ’ਤੇ 1.73 ਲੱਖ ਦੀ ਠੱਗੀ
Wednesday, Aug 07, 2024 - 11:17 AM (IST)

ਚੰਡੀਗੜ੍ਹ (ਸੁਸ਼ੀਲ) : ਵਰਕ ਵੀਜ਼ਾ ਅਪਲਾਈ ਕਰਨ ਦੇ ਨਾਂ ’ਤੇ 1 ਲੱਖ 73 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਚਕੂਲਾ ਵਾਸੀ ਰਾਹੁਲ ਕੁਮਾਰ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ-31 ਥਾਣੇ ਦੀ ਪੁਲਸ ਨੇ ਰਾਹੁਲ ਕੁਮਾਰ ਦੀ ਸ਼ਿਕਾਇਤ ਦੀ ਜਾਂਚ ਕਰਦਿਆਂ ਮੁਲਜ਼ਮ ਸ਼ਸ਼ਾਂਤ ਵਾਸੀ ਰਾਮਦਰਬਾਰ ਖ਼ਿਲਾਫ਼ ਧੋਖਾਧੜੀ ਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੰਚਕੂਲਾ ਦੇ ਸੈਕਟਰ-5 ਦੇ ਰਾਹੁਲ ਕੁਮਾਰ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਲਈ ਵਰਕ ਵੀਜ਼ਾ ਲਗਵਾਉਣਾ ਸੀ। ਇਸ ਦੌਰਾਨ ਮੁਲਾਕਾਤ ਰਾਮ ਦਰਬਾਰ ਦੇ ਸ਼ਸ਼ਾਂਤ ਨਾਲ ਹੋਈ। ਉਸ ਨੇ ਕਿਹਾ ਕਿ ਉਹ ਵਿਦੇਸ਼ ਭੇਜ ਦੇਵੇਗਾ। ਇਸ ਲਈ 2 ਲੱਖ ਰੁਪਏ ਮੰਗੇ। ਉਸ ਨੇ ਇਕ ਲੱਖ 73 ਹਜ਼ਾਰ ਰੁਪਏ ਤੇ ਦਸਤਾਵੇਜ਼ ਦਿੱਤੇ। ਇਸ ਤੋਂ ਬਾਅਦ ਨਾ ਤਾਂ ਵੀਜ਼ਾ ਅਪਲਾਈ ਕੀਤਾ ਗਿਆ ਤੇ ਨਾ ਹੀ ਪੈਸੇ ਦਿੱਤੇ ਗਏ। ਸੈਕਟਰ-31 ਥਾਣੇ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।