ਕੈਨੇਡਾ ਦਾ ਵਰਕ ਵੀਜ਼ਾ ਲਗਾਉਣ ਦੇ ਨਾਂ ’ਤੇ 2.98 ਲੱਖ ਦੀ ਠੱਗੀ

Sunday, Aug 18, 2024 - 02:34 PM (IST)

ਕੈਨੇਡਾ ਦਾ ਵਰਕ ਵੀਜ਼ਾ ਲਗਾਉਣ ਦੇ ਨਾਂ ’ਤੇ 2.98 ਲੱਖ ਦੀ ਠੱਗੀ

ਚੰਡੀਗੜ੍ਹ (ਨਵਿੰਦਰ) : ਕੈਨੇਡਾ ਦਾ ਵਰਕ ਵੀਜ਼ਾ ਲਗਾਉਣ ਦੇ ਨਾਂ ’ਤੇ ਸੈਕਟਰ-8 ਸਥਿਤ ਫਿਊਚਰ ਸੈਟਲਡ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮਾਲਕ ਨੇ 2 ਲੱਖ 98 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਪੈਸੇ ਲੈਣ ਤੋਂ ਬਾਅਦ ਸ਼ਿਕਾਇਤਕਰਤਾ ਸੁਰਜੀਤ ਸਿੰਘ ਨੂੰ ਨਾ ਤਾਂ ਵੀਜ਼ਾ ਦਿੱਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਹੁਸ਼ਿਆਰਪੁਰ ਵਾਸੀ ਸੁਰਜੀਤ ਸਿੰਘ ਨੇ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ-3 ਥਾਣੇ ਦੀ ਪੁਲਸ ਨੇ ਫਿਊਚਰ ਸੈਟਲਡ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣਾ ਸੀ। ਸੋਸ਼ਲ ਮੀਡੀਆ ’ਤੇ ਸੈਕਟਰ-8 ਸਥਿਤ ਫਿਊਚਰ ਸੈਟਲਡ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਇਸ਼ਤਿਹਾਰ ਦੇਖਿਆ। ਇਸ ਲਈ ਕੰਪਨੀ ਦੇ ਮਾਲਕ ਨਾਲ ਮੁਲਾਕਾਤ ਕੀਤੀ। ਉਸ ਨੂੰ ਦੋ ਲੱਖ 98 ਹਜ਼ਾਰ ਰੁਪਏ ਦੇ ਦਿੱਤੇ ਪਰ ਪੈਸੇ ਲੈਣ ਤੋਂ ਬਾਅਦ ਵੀਜ਼ਾ ਨਹੀਂ ਦਿੱਤਾ ਗਿਆ।


author

Babita

Content Editor

Related News