ਅਮਰੀਕਾ ਜਾਣ ਦੇ ਸੁਨਹਿਰੀ ਸੁਫ਼ਨੇ ਦਿਖਾ ਕੇ ਕੀਤੇ ਦਗ਼ੇਬਾਜ਼ੀ, 15 ਲੱਖ ਰੁਪਏ ਦੀ ਕੀਤੀ ਧੋਖਾਧੜੀ
Sunday, Aug 25, 2024 - 10:27 AM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪਰਿਵਾਰ ਕੋਲੋਂ 15 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟ ਖ਼ਿਲਾਫ਼ ਟਾਂਡਾ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਜ਼ਿਲ੍ਹਾ ਪੁਲਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਸ਼ਿਕਾਇਤ ਉਪਰੰਤ ਡੀ. ਐੱਸ. ਪੀ. ਟਾਂਡਾ ਵੱਲੋਂ ਕੀਤੀ ਗਈ ਜਾਂਚ-ਪੜਤਾਲ ਉਪਰੰਤ ਪ੍ਰੇਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਚੌਲਾਂਗ (ਜਲੰਧਰ) ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਆਪਣੇ ਚਹੇਤਿਆਂ ਨੂੰ ਉੱਚੇ ਅਹੁਦਿਆਂ 'ਤੇ ਬਿਠਾਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਕੇਂਦਰ ਸਰਕਾਰ : ਬਰਸਟ
ਐੱਸ. ਐੱਸ.ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਠੱਗੀ ਦਾ ਸ਼ਿਕਾਰ ਹੋਏ ਜਰਨੈਲ ਸਿੰਘ ਪੁੱਤਰ ਗੁਰਮੀਤ ਸਿੰਘ ਬਾਸੀ ਪਿੰਡ ਵੈਰੋ ਨੰਗਲ (ਗੁਰਦਾਸਪੁਰ) ਨੇ ਦੱਸਿਆ ਕਿ ਉਕਤ ਟ੍ਰੈਵਲ ਏਜੰਟ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸਨੇ ਉਸ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਹੁਣ ਪੈਸੇ ਵਾਪਸ ਕਰ ਰਿਹਾ ਹੈ।
ਇਹ ਵੀ ਪੜ੍ਹੋ : ‘ਆਪ’ ਕੌਂਸਲਰ ਨੇ ਕਮਿਸ਼ਨਰ ਖ਼ਿਲਾਫ਼ ਗ੍ਰਹਿ ਮੰਤਰੀ, ਰਾਜਪਾਲ ਤੇ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ
ਜਰਨੈਲ ਸਿੰਘ ਨੇ ਹੋਰ ਦੱਸਿਆ ਕਿ ਡੀ. ਐੱਸ. ਪੀ. ਦਫ਼ਤਰ ਟਾਂਡਾ ਵਿਖੇ ਹੋਏ ਰਾਜ਼ੀਨਾਮੇ ਦੌਰਾਨ ਟ੍ਰੈਵਲ ਏਜੰਟ ਨੇ ਪੈਸੇ ਵਾਪਸ ਕਰਨ ਦਾ ਇਕਰਾਰਨਾਮਾ ਕੀਤਾ ਸੀ। ਇਸ ਦੇ ਬਾਵਜੂਦ ਵੀ ਉਹ ਪੈਸੇ ਵਾਪਸ ਨਹੀਂ ਕਰ ਰਿਹਾ ਅਤੇ ਜੋ ਚੈੱਕ ਪ੍ਰੇਮ ਸਿੰਘ ਨੇ ਦਿੱਤੇ ਸਨ, ਉਹ ਕਿਸੇ ਕਾਰਨ ਬਾਊਂਸ ਹੋ ਗਏ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8