ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ ਸਾਢੇ 3 ਲੱਖ ਰੁਪਏ
Wednesday, Sep 04, 2024 - 03:56 PM (IST)
ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਦੀ ਬਸਤੀ ਮੋਹਨ ਕੇ ਉਤਾੜ ਦੇ ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਢੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ 29 ਜੁਲਾਈ, 2024 ਵੱਲੋਂ ਹਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਰੁਕਨਾ ਬਸਤੀ ਮੋਹਨ ਕੇ ਹਿਠਾੜ ਵਲੋਂ ਕਰਮਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀਅਨ ਮੱਤੜ ਉਤਾੜ ਬਾਅਦ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ।
ਦੋਵੇਂ ਇੰਮੀਗ੍ਰੇਸ਼ਨ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਨੇ ਉਸ ਨੂੰ ਕੈਨੇਡਾ ਭੇਜਣ ਸਬੰਧੀ 25 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਉਸ ਪਾਸੋਂ 6 ਲੱਖ ਰੁਪਏ ਐਡਵਾਂਸ ਲਏ ਸਨ। ਬਾਕੀ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਲੈਣੇ ਸਨ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੇ ਉਸ ਨੂੰ ਨਾ ਤਾਂ ਕੈਨੇਡਾ ਭੇਜਿਆ ਗਿਆ ਅਤੇ ਨਾ ਹੀ ਉਸ ਪਾਸੋਂ ਲਏ ਪੈਸਿਆਂ ਵਿਚੋਂ 3 ਲੱਖ 50 ਹਜ਼ਾਰ ਰੁਪਏ ਵਾਪਸ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।