ਆਨਲਾਈਨ ਕੰਮ ਪੂਰਾ ਕਰਨ ਦੇ ਨਾਂ ''ਤੇ 3.54 ਲੱਖ ਠੱਗੇ
Sunday, Sep 15, 2024 - 02:45 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ) : ਆਨਲਾਈਨ ਟਾਸਕ ਪੂਰਾ ਕਰਨ ਦੇ ਨਾਂ 'ਤੇ ਸ਼ਹਿਰ ਦੇ ਇਕ ਵਿਅਕਤੀ ਨਾਲ 3.54 ਲੱਖ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਜ ਮਾਮਲੇ ਅਨੁਸਾਰ ਸਥਾਨਕ ਨਵੀਂ ਅਨਾਜ ਮੰਡੀ ਦੇ ਰਹਿਣ ਵਾਲੇ ਦੀਪਕ ਸਿੰਗਲਾ ਨੇ ਥਾਣਾ ਸੰਗਰੂਰ ਦੇ ਸਾਈਬਰ ਸੈੱਲ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਆਨਲਾਈਨ ਕੰਮ ਪੂਰਾ ਕਰਨ ਦੇ ਨਾਂ 'ਤੇ ਉਸ ਨਾਲ 3,54,817 ਰੁਪਏ ਦੀ ਠੱਗੀ ਮਾਰ ਲਈ।
ਮਾਮਲੇ ਦੀ ਜਾਂਚ ਥਾਣਾ ਸਾਈਬਰ ਕ੍ਰਾਈਮ ਦੇ ਇੰਚਾਰਜ ਇੰਸਪੈਕਟਰ ਹਰਜੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਥਾਣਾ ਭਵਾਨੀਗੜ੍ਹ ਵਿਖੇ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।