ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

Thursday, Oct 10, 2024 - 02:26 PM (IST)

ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਇਕ ਨੌਜਵਾਨ ਨੂੰ ਪੁਲਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 8 ਲੱਖ 98 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਆਰਿਫਕੇ ਦੀ ਪੁਲਸ ਨੇ ਹਰਕੀਰਤ ਸਿੰਘ ਅਤੇ ਉਸ ਦੀ ਪਤਨੀ ਬਲਵੀਰ ਕੌਰ ਵਾਸੀ ਜ਼ਿਲ੍ਹਾ ਫਰੀਦਕੋਟ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਯੂ. ਆਈ. ਡੀ. ਨੰਬਰ 414084 ’ਚ ਸ਼ਿਕਾਇਤਕਰਤਾ ਮੁੱਦਈ ਗੁਰਕੀਰਤਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਉਸਮਾਨ ਵਾਲਾ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਨਾਮਜ਼ਦ ਪਤੀ-ਪਤਨੀ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦਾ ਝਾਂਸਾ ਦਿੱਤਾ।

ਉਨ੍ਹਾਂ ਨੇ ਉਸ ਤੋਂ 8 ਲੱਖ 98 ਹਜ਼ਾਰ ਰੁਪਏ ਲਏ ਸਨ ਪਰ ਅੱਜ ਤੱਕ ਨਾ ਤਾਂ ਉਸ ਨੂੰ ਪੁਲਸ ’ਚ ਭਰਤੀ ਕਰਵਾਇਆ ਗਿਆ ਅਤੇ ਨਾ ਹੀ ਉਸ ਤੋਂ ਲਏ ਹੋਏ ਪੈਸੇ ਵਾਪਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News