ਪੰਜਾਬ ਪੁਲਸ ’ਚ ਨੌਕਰੀ ਦਾ ਝਾਂਸਾ ਦੇ ਕੇ ਮਾਰੀ 27 ਲੱਖ ਦੀ ਠੱਗੀ

Tuesday, Oct 15, 2024 - 04:58 AM (IST)

ਪੰਜਾਬ ਪੁਲਸ ’ਚ ਨੌਕਰੀ ਦਾ ਝਾਂਸਾ ਦੇ ਕੇ ਮਾਰੀ 27 ਲੱਖ ਦੀ ਠੱਗੀ

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਪੰਜਾਬ ਪੁਲਸ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 27 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਰਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮਾਛੀਵਾੜਾ ਨੇ ਦੱਸਿਆ ਕਿ ਦੋਸ਼ੀਅਨ ਮੁਖਤਿਆਰ ਸਿੰਘ ਪੁੱਤਰ ਹਰ ਸਿੰਘ ਵਾਸੀ ਪਿੰਡ ਸਦਰਦੀਨ ਵਾਲਾ ਅਤੇ ਰਣਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਕਾਨ ਨੰਬਰ 210 ਭਗਤ ਕਾਲੋਨੀ, ਜ਼ਿਲ੍ਹਾ ਜਲੰਧਰ ਦਿਹਾਤੀ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਪੰਜਾਬ ਪੁਲਸ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 27 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਬਾਅਦ ਪੜਤਾਲ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।


author

Babita

Content Editor

Related News