ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਮਾਮਲਾ ਦਰਜ
Tuesday, Dec 31, 2024 - 03:20 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਗੰਗਾਨਗਰ ਰਾਜਸਥਾਨ ਨੇ ਦੱਸਿਆ ਕਿ ਦੋਸ਼ੀ ਦਵਿੰਦਰ ਸਿੰਘ ਪੁੱਤਰ ਸ਼ਵਿੰਦਰ ਸਿੰਘ ਵਾਸੀ ਰਾਮੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਸੀ।
ਇਸ ਤਰ੍ਹਾਂ ਉਸ ਨੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਕਰਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਾਅਦ ਪੜਤਾਲ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।