ਵਿਦਿਆਰਥੀਆਂ ਨੂੰ ਆਸਟ੍ਰੇਲੀਆ ਵਰਕ ਪਰਮਿੱਟ ’ਤੇ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

Wednesday, Feb 19, 2025 - 12:57 PM (IST)

ਵਿਦਿਆਰਥੀਆਂ ਨੂੰ ਆਸਟ੍ਰੇਲੀਆ ਵਰਕ ਪਰਮਿੱਟ ’ਤੇ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

ਜ਼ੀਰਾ (ਰਾਜੇਸ਼ ਢੰਡ, ਗੁਰਮੇਲ ਸੇਖਵਾਂ) : ਇਕ ਵਿਅਕਤੀ ਦੇ ਵਿਦਿਆਰਥੀਆਂ ਨੂੰ ਵਿਦੇਸ਼ ਆਸਟ੍ਰੇਲੀਆ ਵਰਕ ਪਰਮਿੱਟ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 18 ਲੱਖ 97 ਹਜ਼ਾਰ 300 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਝਿਰਮਲ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਕਾਮਲ ਵਾਲਾ ਨੇ ਦੱਸਿਆ ਕਿ ਮੁਲਜ਼ਮ ਕਵਿਤਾ ਸਚਦੇਵਾ ਪੁੱਤਰੀ ਧਰਮਵੀਰ, ਕਰਤਾਰ ਸਿੰਘ ਪੁੱਤਰ ਕੰਵਲਜੀਤ ਸਿੰਘ, ਸੁਸ਼ੀਲ ਬਾਲਾ ਪਤਨੀ ਧਰਮਵੀਰ ਵਾਸੀ ਸ਼ਾਹਕੋਟ, ਆਦਰਸ਼ ਨਗਰ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ, ਪ੍ਰਵੀਨ ਗਰੋਵਰ ਉਰਫ਼ ਬੋਬੀ ਪੁੱਤਰ ਰਜਿੰਦਰ ਕੁਮਾਰ ਗਰੋਵਰ ਵਾਸੀ ਮੁਹੱਲਾ ਬਾਗ ਵਾਲਾ ਸ਼ਮਸ਼ਾਨਘਾਟ ਰੋਡ ਜਲੰਧਰ, ਜਸਪਾਲ ਸਿੰਘ ਮੁਗਲਾਨੀ ਪੁੱਤਰ ਨਾਨਕ ਸਿੰਘ ਵਾਸੀ ਨੇੜੇ ਸੰਗਤ ਨਿਵਾਸ ਕਮੇਟੀ ਹੋਲਾ ਮੁਹੱਲਾ ਸ੍ਰੀ ਆਨੰਦਪੁਰ ਸਾਹਿਬ ਸ਼ਾਹਕੋਟ ਜ਼ਿਲ੍ਹਾ ਜਲੰਧਰ ਵੱਲੋਂ ਉਸ ਦੇ ਵਿਦਿਆਰਥੀਆਂ ਨੂੰ ਵਰਕ ਪਰਮਿੱਟ ’ਤੇ ਵਿਦੇਸ਼ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 18 ਲੱਖ 97 ਹਜ਼ਾਰ 300 ਰੁਪਏ ਦੀ ਠੱਗੀ ਮਾਰੀ ਗਈ। ਸਹਾਇਕ ਥਾਣੇਦਾਰ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੜਤਾਲ ਕਰਨ ਉਪਰੰਤ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।


author

Babita

Content Editor

Related News