ਵਿਦੇਸ਼ ਭੇਜਣ ਦੇ ਨਾਂ ''ਤੇ 12.50 ਲੱਖ ਰੁਪਏ ਦੀ ਠੱਗੀ
Wednesday, Apr 09, 2025 - 03:36 PM (IST)

ਬਠਿੰਡਾ (ਸੁਖਵਿੰਦਰ) : ਵਿਦੇਸ਼ ਭੇਜਣ ਦੇ ਨਾਂ 'ਤੇ ਇੱਕ ਵਿਅਕਤੀ ਨਾਲ 12.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ, ਹਰਜੀਤ ਸਿੰਘ ਵਾਸੀ ਦਿਉਣ ਨੇ ਕੋਤਵਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਨੇ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਰੁਪਾਣਾ ਨਾਲ ਵਿਦੇਸ਼ ਜਾਣ ਬਾਰੇ ਗੱਲ ਕੀਤੀ ਸੀ, ਜਿਸ ਲਈ ਉਸਨੇ ਉਸਨੂੰ ਸਮੇਂ-ਸਮੇਂ 'ਤੇ 12.50 ਲੱਖ ਰੁਪਏ ਦਿੱਤੇ।
ਪਰ ਉਕਤ ਮੁਲਜ਼ਮ ਨੇ ਨਾ ਤਾਂ ਉਸਨੂੰ ਨਿਰਧਾਰਿਤ ਸਮੇਂ 'ਤੇ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਅਜਿਹਾ ਕਰਕੇ ਮੁਲਜ਼ਮ ਨੇ ਉਸ ਨਾਲ ਧੋਖਾ ਕੀਤਾ ਹੈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।